ਕਾਠਗੜ੍ਹ, 19 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਥਾਣਾ ਕਾਠਗੜ੍ਹ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 21 ਨਸ਼ੀਲੀ ਗੋਲੀਆਂ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਦੋਸ਼ੀ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ ਪ੍ਰੇਮ ਲਾਲ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਪਿੰਡ ਸੁੱਧਾਮਾਜਰਾ ਤੋਂ ਹੁੰਦੇ ਹੋਏ ਮਾਣੇਵਾਲ ਵੱਲ ਗਸ਼ਤ ਕਰ ਰਹੇ ਸੀ ਕਿ ਇਸੇ ਦੌਰਾਨ ਸੁੱਧਾਮਾਜਰਾ ਦੇ ਨਜ਼ਦੀਕ ਇੱਕ ਨੌਜਵਾਨ ਖੜ੍ਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਤਾਂ ਇੱਕ ਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 21 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਜਸਕਰਨ ਪੁੱਤਰ ਜੋਗਰਾਜ ਪਿੰਡ ਕੰਗਣਾ ਬੇਟ ਥਾਣਾ ਬਲਾਚੌਰ ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |