18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਕਿਸਾਨ ਜਥੇਬੰਦੀਆਂ 21 ਨੂੰ ਕਰਨਗੀਆਂ ਧੰਨੋਵਾਲੀ ਰੋਡ 'ਤੇ ਘਿਰਾਓ <br/>

ਅਜੀਤ ਡੈਸਕ 20-11-2025
ਨਵਾਂਸ਼ਹਿਰ, 19 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗੰਨੇ ਦਾ ਭਾਅ ਨਾ ਵਧਾਉਣ ਅਤੇ ਮਿੱਲਾਂ ਚਲਾਉਣ ਦੀ ਤਰੀਕ ਨਾ ਦੇਣ ਦੇ ਰੋਸ ਵਜੋਂ ਵੱਖ-ਵੱਖ ਕਿਸਾਨ ਜਥੇਬੰਦੀਆਂ 21 ਨਵੰਬਰ ਨੂੰ ਜਲੰਧਰ ਫਗਵਾੜਾ ਮੁੱਖ ਮਾਰਗ 'ਤੇ ਧਨੋਵਾਲੀ ਰੋਡ 'ਤੇ ਵੱਡਾ ਘਰਾਓ ਕਰਨਗੀਆਂ | ਜਿਸ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਵੱਡੀ ਗਿਣਤੀ 'ਚ ਕਿਸਾਨ ਪਹੁੰਚਣਗੇ | ਇਹ ਪ੍ਰਗਟਾਵਾ ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ ਨੇ ਗੰਨਾ ਮਿੱਲ ਨਵਾਂਸ਼ਹਿਰ ਵਿਖੇ ਕਿਸਾਨਾਂ ਦੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਪੰਜਾਬ ਦੀਆਂ 16 ਗੰਨਾ ਮਿੱਲਾਂ 'ਚ 7 ਪ੍ਰਾਈਵੇਟ ਅਤੇ 9 ਸਰਕਾਰੀ ਮਿੱਲਾਂ ਵੱਲੋਂ ਅਜੇ ਤੱਕ ਕੋਈ ਵੀ ਰੇਟ ਅਤੇ ਡੇਟ ਅਨਾਉਂਸ ਨਹੀਂ ਕੀਤੀ ਗਈ | ਕਿਸਾਨ ਇਸ ਸਮੇਂ ਦੁਚਿੱਤੀ ਵਿੱਚ ਹਨ | ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦਾ ਫਸਲੀ ਚੱਕਰ ਬਦਲਣ ਲਈ ਜੋਰ ਦੇ ਰਹੀ ਹੈ, ਦੂਜੇ ਪਾਸੇ ਗੰਨਾ ਮਿੱਲਾਂ ਦੀ ਅਜੇ ਤੱਕ ਨਾ ਸ਼ੁਰੂਆਤ ਕੀਤੀ ਜਾ ਰਹੀ ਹੈ, ਨਾ ਹੀ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ ਐਲਾਨਿਆ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਗੰਨਾ ਮਿੱਲਾਂ ਨਾ ਚਲਾਉਣ ਦੇ ਐਲਾਨ ਕਰਕੇ ਕਿਸਾਨਾਂ ਵੱਲੋਂ ਇਸ ਸਮੇਂ ਕਣਕ ਦੀ ਬਜਾਈ ਵੀ ਲੇਟ ਹੋ ਰਹੀ ਹੈ | ਇਸ ਮੌਕੇ 'ਤੇ ਕੁਲਦੀਪ ਸਿੰਘ ਦਿਆਲਾ, ਹਰਦੀਪ ਸਿੰਘ, ਹਰਨੇਕ ਸਿੰਘ, ਕੁਲਦੀਪ ਸਿੰਘ ਸੋਨੂ ਘਟਾਰੋ ਜ਼ਿਲ੍ਹਾ ਪ੍ਰਧਾਨ, ਜਗਤਾਰ ਸਿੰਘ ਬੀਕਾ, ਕਮਲਜੀਤ ਸਿੰਘ ਸੰਧੂ, ਗੁਰਤੇਜ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਯਾਦ ਵਿਚ ਚਿੱਤਰਕਲਾ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।