18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪ੍ਰੇਮ ਚੰਦ ਖਟਾਣਾ ਦਾ ਦਿਹਾਂਤ <br/>

ਅਜੀਤ ਡੈਸਕ 20-11-2025
ਰੱਤੇਵਾਲ, 19 ਨਵੰਬਰ (ਅਸ਼ੋਕ ਕੁਮਾਰ ਲੀਲ)-ਪ੍ਰੇਮ ਚੰਦ ਖਟਾਣਾ ਦੀ ਬੇਵਕਤੀ ਮੌਤ ਨੇ ਸਾਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ | ਪ੍ਰੇਮ ਚੰਦ ਖਟਾਣਾ, ਗਿਰਦਾਰੀ ਲਾਲ ਖਟਾਣਾ ਦੇ ਵੱਡੇ ਭਰਾ ਸਨ ਜਿਹਨਾਂ ਦਾ ਕੁੱਝ ਦਿਨ ਪਹਿਲਾਂ ਹੀ ਦੇਹਾਂਤ ਹੋਇਆ ਸੀ | ਉਹ ਕੁੱਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ | ਉਹ ਬਹੁਤ ਹੀ ਮਿਲਣਸਾਰ ਤੇ ਧਾਰਮਿਕ ਖਿਆਲਾਂ ਵਾਲੀ ਸ਼ਖਸੀਅਤ ਸਨ | ਧਾਰਮਿਕ ਪ੍ਰੋਗਰਾਮ 'ਤੇ ਸਭ ਤੋਂ ਅੱਗੇ ਨਜ਼ਰ ਆਉਂਦੇ ਹਨ | ਦੋਨਾਂ ਭਰਾਵਾਂ ਦੀ ਮੌਤ ਕਾਰਨ ਸਮਾਜ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਉਨਾਂ ਦਾ ਸਸਕਾਰ ਉਨਾਂ ਦੇ ਜੱਦੀ ਪਿੰਡ ਰੱਤੇਵਾਲ ਕੀਤਾ ਗਿਆ | ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਬਹੁਤ ਸਾਰੇ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਇਲਾਕੇ ਦੇ ਭਾਰੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਪਹੁੰਚਿਆ | ਉਨਾਂ ਦੇ ਪੰਜ ਭੌਤਿਕ ਸਰੀਰ ਨੂੰ ਅਗਨੀ ਉਹਨਾਂ ਦੇ ਸਪੁੱਤਰ ਸਰਵਣ ਕੁਮਾਰ ਨੇ ਦਿੱਤੀ |

ਪਿਛਲੀ ਖ਼ਬਰ ਚੱਕਦਾਨਾ ਵਿਖੇ ਗਤਕਾ ਪ੍ਰਦਰਸ਼ਨੀ ਮੁਕਾਬਲੇ 22 ਨੂੰ <br/> ਅਗਲੀ ਖ਼ਬਰ ਭਰੋਮਜਾਰਾ 'ਚ ਬੰਦ ਪਏ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।