ਉੜਾਪੜ/ਲਸਾੜਾ, 19 ਨਵੰਬਰ (ਲਖਵੀਰ ਸਿੰਘ ਖੁਰਦ)-ਸੋਵਰਨ ਗਤਕਾ ਅਖਾੜਾ ਗੁਰਮਤਿ ਵਿਦਿਆਲਿਆ ਚੱਕਦਾਨਾ ਵਲੋਂ ਗੁਰਦਵਾਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਸੰਭਾਲ ਪ੍ਰਦਰਸ਼ੀ ਮੁਕਾਬਲਾ 22 ਨਵੰਬਰ ਨੂੰ ਸ਼ਾਮ 3 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪੋਸਟਰ ਜਾਰੀ ਕਰਦਿਆਂ ਪ੍ਰਬੰਧਕਾਂ ਨੇ ਦੱੱਸਿਆ ਕਿ ਗਤਕਾ ਮੁਕਾਬਲੇ ਗੁਰਦਵਾਰਾ ਸਿੰਘ ਸਭਾ ਚੱਕਦਾਨਾ ਦੇ ਸਾਹਮਣੇ ਖੁਲੇ ਪੰਡਾਲਾਂ ਵਿਚ ਹੋਣਗੇ | ਜਿਸ ਵਿਚ ਸੱਦੀਆਂ ਹੋਈਆਂ ਟੀਮਾਂ ਹੀ ਭਾਗ ਲੈਣਗੀਆਂ | ਪ੍ਰੌਗਰਾਮ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਸਵੇਰੇ 8 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਹੋਵੇਗਾ | ਦੁਪਹਿਰ 2 ਵਜੇ ਮਹੱਲਾ ਕੱੱਢਿਆ ਜਾਵੇਗਾ ਅਤੇ 3 ਵਜੇ ਗਤਕਾ ਮੁਕਾਬਲੇ ਸ਼ੁਰੂ ਹੋਣਗੇ | ਇਹਨਾਂ ਸਮਾਗਮਾਂ ਵਿਚ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲੇ, ਬਾਬਾ ਸਤਨਾਮ ਸਿੰਘ ਕਿੱਲ੍ਹਾ ਸ਼੍ਰੀ ਅਨੰਦਗੜ੍ਹ ਸਾਹਿਬ ਵਾਲੇ ਅਤੇ ਬਾਬਾ ਨਰੰਗ ਸਿੰਘ ਜੀ ਤਰਨਾ ਦਲ ਹਰੀਆਂ ਵੇਲਾਂ ਵਾਲੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਮੌਕੇ ਮਹਿੰਦਰ ਸਿੰਘ ਪ੍ਰਧਾਨ, ਰਵਿੰਦਰ ਸਿੰਘ, ਪਰਵਿੰਦਰ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਹਰਿੰਦਰ ਸਿੰਘ, ਰਵਿੰਦਰ ਸਿੰਘ ਹਜੂਰੀ ਰਾਗੀ, ਬਲਬੀਰ ਸਿੰਘ ਅਤੇ ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ |