ਨਵਾਂਸ਼ਹਿਰ, 19 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਕਾਹਮਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਭਾਈ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਤੇ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਸੰਗ ਸੁਣਾਉਂਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ | ਉਨ੍ਹਾਂ ਆਖਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਸਦਕਾ ਹੀ ਮੁਗਲ ਸਾਮਰਾਜ ਦਾ ਮੂੰਹ ਮੋੜਿਆ ਜਾ ਸਕਿਆ | ਉਨ੍ਹਾਂ ਆਖਿਆ ਕਿ ਗੁਰੂ ਤੇਗ ਬਹਾਦਰ ਜੀ ਨੇ ਜਬਰ ਅਤੇ ਜੁਲਮ ਦੇ ਖਿਲਾਫ ਆਵਾਜ਼ ਉਠਾਈ ਅਤੇ ਔਰੰਗਜ਼ੇਬ ਦੀਆਂ ਮਨੁੱਖਤਾ ਮਾਰੂ ਨੀਤੀਆਂ ਦਾ ਵਿਰੋਧ ਕੀਤਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਅਮਰਜੀਤ ਸਿੰਘ, ਬਲਵੀਰ ਸਿੰਘ ਨੰਬਰਦਾਰ, ਜਸਬੀਰ ਸਿੰਘ ਨੰਬਰਦਾਰ, ਸਵਰਨ ਸਿੰਘ ਕਾਹਮਾ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਹਰਜਿੰਦਰ ਸਿੰਘ, ਮਦਨ ਸਿੰਘ ਮੁਸਾਫਰ, ਬਲਕਾਰ ਸਿੰਘ, ਸੰਦੀਪ ਸਿੰਘ ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |