18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਭੰਗਲ ਖੁਰਦ ਸਕੂਲ ਵਿਖੇ ਸਨਮਾਨ ਸਮਾਗਮ ਕਰਵਾਇਆ

ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ ਕਜਲਾ ਅਤੇ ਹਾਜ਼ਰ ਸ਼ਖਸੀਅਤਾਂ | ਤਸਵੀਰ : ਮਨਜੀਤ ਸਿੰਘ ਜੱਬੋਵਾਲ <br/> 20-11-2025
ਮੱਲਪੁਰ ਅੜਕਾਂ, 19 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਨਾਨਕ ਮਤਾ ਵਾਤਾਵਰਨ ਸੰਭਾਲ ਕਲੱਬ ਅਮਰਗੜ੍ਹ ਵੱਲੋਂ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ ਕਜਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਹਨਾਂ ਨਾਲ ਖੇਡ ਸਕੱਤਰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਕਈ ਹੋਰ ਉੱਘੀਆਂ ਸ਼ਖਸੀਅਤਾਂ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ | ਕਲੱਬ ਪ੍ਰਧਾਨ ਰਣਜੀਤ ਸਿੰਘ ਚਾਹਲ ਨੇ ਦੱਸਿਆ ਕਿ ਭੰਗਲ ਖੁਰਦ ਸਕੂਲ ਦੀਆਂ ਸੱਤ ਟੀਮਾਂ ਨੇ ਕਬੱਡੀ, ਰੱਸਾਕਸ਼ੀ, ਕਿੱਕ ਬਾਕਸਿੰਗ ਅਤੇ ਵੁਸ਼ੂ ਖੇਡਾਂ ਵਿੱਚ ਜ਼ਿਲ੍ਹਾ ਅਤੇ ਸਟੇਟ ਪੱਧਰ 'ਤੇ ਪ੍ਰਾਪਤੀਆਂ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਹਨਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਕਲੱਬ ਵੱਲੋਂ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰਾਇਮਰੀ ਸਕੂਲ ਅਮਰਗੜ੍ਹ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ | ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ ਕਜਲਾ ਵੱਲੋਂ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਭੰਗਲ ਖੁਰਦ ਸਕੂਲ ਦੇ ਅਨੁਸ਼ਾਸਨ ਅਤੇ ਸਟਾਫ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ, ਪੂਜਾ ਸ਼ਰਮਾ ਸਟੇਟ ਐਵਾਰਡੀ, ਨੀਰਜ ਕੁਮਾਰੀ ਸਟੇਟ ਐਵਾਰਡੀ, ਸਰਪੰਚ ਪਰਮਜੀਤ ਕੌਰ, ਸਾਬਕਾ ਸਰਪੰਚ ਕੇਸਰ ਰਾਮ, ਗੁਰਮੁੱਖ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਭੋਲਾ, ਪੰਚ ਪਰਮਜੀਤ ਲਾਲ, ਪੰਚ ਜਤਿੰਦਰ ਸਿੰਘ, ਬਲਵੀਰ ਕੌਰ, ਕੁਲਵਿੰਦਰ ਸਿੰਘ, ਬੂਟਾ ਰਾਮ, ਗੁਰਮੇਲ ਰਾਮ, ਰਾਵਲ ਸਿੰਘ, ਮਨਜੀਤ ਕੌਰ, ਨਿਰਮਲ ਸਿੰਘ, ਹਰਬੰਸ ਸਿੰਘ, ਸੁਖਦੀਪ ਭੰਗਲ, ਸਤਨਾਮ ਸਿੰਘ, ਬਲਜਿੰਦਰ ਸਿੰਘ, ਅਨੀਤਾ ਚਾਵਲਾ, ਮਨਜਿੰਦਰ ਕੌਰ, ਮੁਸਕਾਨ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬੁੱਧ ਸਿੰਘ ਢਾਹਾਂ ਦੇ 100ਵੇਂ ਜਨਮ ਦਿਨ 'ਤੇ ਖੂਨਦਾਨ ਕੈਂਪ 4 ਨੂੰ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਰਗ 'ਤੇ ਲੁੱਕ ਪਾਉਣ ਦੀ ਸੇਵਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।