ਬਹਿਰਾਮ, 20 ਨਵੰਬਰ (ਸਰਬਜੀਤ ਸਿੰਘ ਰਾਣਾ) - ਗੁਰਦੁਆਰਾ ਸਿੰਘ ਸਭਾ ਪਿੰਡ ਭਰੋਮਜਾਰਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਗੁਰਦਾਵਰ ਸਿੰਘ ਮੰਡੀ ਦੇ ਕਵੀਸ਼ਰੀ ਜਥੇ ਵੱਲੋਂ ਗੁਰੂ ਜਸ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਭਾਈ ਗੁਰਦਾਵਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦੇ ਹੋਏ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚਾਹ- ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ 'ਤੇ ਪ੍ਰਧਾਨ ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਸੈਕਟਰੀ, ਅਵਤਾਰ ਸਿੰਘ, ਓਾਕਾਰ ਸਿੰਘ, ਨਰਿੰਦਰ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਦੀਦਾਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |