ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਅਮਰੀਕਾ ਵਾਸੀ ਸੀਨੀਅਰ ਪੱਤਰਕਾਰ ਹੁਸਨ ਲੜੋਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਨਮਾਨ ਦੀ ਇਹ ਰਸਮ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅਦਾ ਕੀਤੀ | ਡਾ. ਢਾਹਾਂ ਨੇ ਉਹਨਾਂ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਹੁਸਨ ਲੜੋਆ ਪ੍ਰਸਿੱਧ ਕੌਮਾਂਤਰੀ ਪੱਤਰਕਾਰ ਹਨ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਵਿਸ਼ੇਸ਼ ਸਹਿਯੋਗੀ ਹਨ | ਆਪ ਜੀ ਅਮਰੀਕਾ ਵਿੱਚ ਰਹਿੰਦੇ ਹੋਏ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ, ਪਸਾਰ ਅਤੇ ਸਮਾਜ ਸੇਵਾ ਲਈ ਕਾਰਜੀਸ਼ਲ ਰਹਿੰਦੇ ਹਨ ਇਸ ਮੌਕੇ ਹੁਸਨ ਲੜੋਆ ਨੇ ਉਹਨਾਂ ਦਾ ਅਤੇ ਉਹਨਾਂ ਦੇ ਪਰਿਵਾਰ ਦਾ ਸਨਮਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ | ਮੌਜੂਦਾ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਚੱਲ ਰਹੀਆਂ ਵਿੱਦਿਅਕ ਅਤੇ ਮੈਡੀਕਲ ਸੇਵਾਵਾਂ ਦੀ ਭਾਰੀ ਸ਼ਲਾਘਾ ਕੀਤੀ | ਉਹਨਾਂ ਕਿਹਾ ਉਹ ਪਹਿਲਾਂ ਵਾਂਗ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਸੇਵਾਵਾਂ ਵਿੱਚ ਤਨ ਮਨ ਧੰਨ ਨਾਲ ਵੱਧ ਚੜ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ | ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਸ. ਜਸਬੀਰ ਸਿੰਘ ਨੂਰਪੁਰ ਜ਼ਿਲ੍ਹਾ ਇੰਚਾਰਜ ਰੋਜ਼ਾਨਾ ਅਜੀਤ ਵੀ ਹਾਜ਼ਰ ਸਨ |