ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਇਸਤਰੀ ਸਤਿਸੰਗ ਸਭਾ ਬੰਗਾ ਵੱਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 22 ਨਵੰਬਰ ਦਿਨ ਸ਼ਨਿਚਰਵਾਰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸਮਾਗਮਾਂ ਵਿੱਚ ਭਾਈ ਸੁਰਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਗੁਰਪ੍ਰੀਤ ਸਿੰਘ ਜੀ ਕਥਾਵਾਚਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅੰਮਿ੍ਤਸਰ ਵਾਲੇ ਅਤੇ ਬੀਬੀਆਂ ਦੇ ਜਥੇ ਵੱਲੋਂ ਸੰਗਤਾਂ ਨੂੰ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ ਜਾਵੇਗਾ | ਸਮਾਗਮ ਦਾ ਪੋਸਟਰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਜਾਰੀ ਕੀਤਾ ਗਿਆ | ਇਸ ਮੌਕੇ ਬੀਬੀ ਅਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਜਸਵਿੰਦਰ ਕੌਰ, ਬੀਬੀ ਪਰਮਜੀਤ ਕੌਰ, ਰਣਜੀਤ ਕੌਰ, ਕੁਲਵੰਤ ਕੌਰ, ਜੋਗਿੰਦਰ ਕੌਰ, ਬਲਵਿੰਦਰ ਕੌਰ, ਹਰਜਿੰਦਰ ਕੌਰ, ਚਰਨਜੀਤ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ |