24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਿਜਲੀ ਕਨੈਕਸ਼ਨ ਲੈਣ ਲਈ ਐਨ.ਓ.ਸੀ. ਦੀ ਸ਼ਰਤ ਖਤਮ -ਜਲਾਲਪੁਰ <br/>

ਅਜੀਤ ਡੈਸਕ 21-11-2025
ਨਵਾਂਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਲਈ ਹਰ ਰੋਜ਼ ਕੋਈ ਨਾ ਕੋਈ ਨਵੀਂ ਸਕੀਮ ਲਿਆ ਰਹੀ ਹੈ | ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਕਰਦੇ ਹੋਏ ਬਿਜਲੀ ਕਨੈਕਸ਼ਨ ਲੈਣ ਲਈ ਐਨ.ਓ.ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ | ਸਤਨਾਮ ਜਲਾਲਪੁਰ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਅਤੇ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਆਮ ਲੋਕਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਹ ਸ਼ਰਤ ਖਤਮ ਕੀਤੀ ਹੈ | ਜਿਸ ਤਰ੍ਹਾਂ ਪਹਿਲਾਂ ਬਿਜਲੀ ਦਾ ਕੁਨੈਕਸ਼ਨ ਲੈਣ ਲਈ ਦਫ਼ਤਰਾਂ ਦੇ ਚੱਕਰ ਲਾਉਣੇ ਪੈਂਦੇ ਸਨ, ਹੁਣ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਫੈਸਲਾ ਲਿਆ ਹੈ | ਹੁਣ ਕਨੈਕਸ਼ਨ ਲੈਣ ਲਈ ਸਿਰਫ ਆਪਣੀ ਮਾਲਕੀ ਦਾ ਸਬੂਤ ਅਤੇ ਆਧਾਰ ਕਾਰਡ ਜਾਂ ਵੋਟਰ ਕਾਰਡ ਜਾ ਡਰਾਈਵਿੰਗ ਲਾਈਸੈਂਸ ਦੀ ਕਾਪੀ ਨਥੀ ਕਰਨੀ ਹੋਵੇਗੀ | ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਕਰਪਸ਼ਨ ਨੂੰ ਨੱਥ ਪਏਗੀ, ਉੱਥੇ ਅਲੱਗ-ਅਲੱਗ ਦਫਤਰਾਂ ਦੇ ਚੱਕਰ ਵੀ ਨਹੀਂ ਲਾਉਂਣੇ ਪੈਣਗੇ | ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਆਮ ਲੋਕੀ ਇਸਦੀ ਖੁਸ਼ੀ ਮਨਾ ਰਹੇ ਹਨ |

ਪਿਛਲੀ ਖ਼ਬਰ ਰਟੈਂਡਾ 'ਚ ਕਰਵਾਇਆ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਇਸਤਰੀ ਸਤਿਸੰਗ ਸਭਾ ਬੰਗਾ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।