ਨਵਾਂਸਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅਧਿਆਪਕਾਂ ਦੇ ਮੰਗਾਂ ਅਤੇ ਮਸਲਿਆਂ ਸਬੰਧੀ ਇੱਕ ਮੰਗ ਪੱਤਰ ਕਮ ਸੰਘਰਸ਼ੀ ਨੋਟਸ ਦਿੱਤਾ ਗਿਆ | ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅਧਿਆਪਕਾਂ ਦੀਆਂ ਸਮੱਸਿਆਵਾਂ ਲਿਖ ਕੇ ਦਿੱਤੀਆਂ ਗਈਆਂ | ਇਸ ਸਮੇ ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਸੰਯੁਕਤ ਸਕੱਤਰ ਜਸਵਿੰਦਰ ਔਜਲਾ ਨੇ ਦੱਸਿਆ ਕਿ ਜਿਲ੍ਹੇ ਵਿੱਚ ਅਧਿਆਪਕ ਦਫ਼ਤਰਾਂ ਦੇ ਵਿੱਚ ਖੱਜਲ-ਖੁਆਰ ਹੁੰਦੇ ਹਨ, ਬੀ.ਪੀ.ਈ.ਓ ਬੰਗਾ ਵੱਲੋ ਬਲਾਕ ਦੇ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਅਧਿਆਪਕਾਂ ਦੀਆ ਡੈਪੂਟੇਸ਼ਨਾਂ ਜਬਰਦਸਤੀ ਲਾਈਆਂ ਜਾ ਰਹੀਆਂ ਹਨ | ਨਵੇ ਨਿਯੁਕਤ ਈ.ਟੀ.ਟੀ 6635 ਅਧਿਆਪਕਾਂ ਦੀਆਂ ਨਵੰਬਰ ਮਹੀਨੇ ਦੀਆਂ ਤਨਖਾਹਾਂ ਅਜੇ ਤੱਕ ਜਾਰੀ ਨਹੀਂ ਹੋਈਆਂ, ਜਿਸ ਦਾ ਅਧਿਆਪਕ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਮੀਤ ਪ੍ਰਧਾਨ ਅਜੇ ਚਾਹੜ ਮਜਾਰਾ ਅਤੇ ਸ਼ੰਕਰ ਦਾਸ ਨੇ ਦੱਸਿਆ ਕਿ ਜੇਕਰ ਇੱਕ ਹਫਤੇ ਦੇ ਅੰਦਰ ਅਧਿਆਪਕਾਂ ਦੇ ਮਸਲੇ ਹੱਲ ਨਾ ਹੋਏ ਤਾਂ ਜਥੇਬੰਦੀ ਵਲੋਂ ਅਗਲੇ ਦਿਨਾਂ ਵਿੱਚ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਪ੍ਰੈਸ ਸਕੱਤਰ ਚੰਦਰ ਸ਼ੇਖਰ, ਸਤਨਾਮ ਮੀਰਪੁਰੀ, ਭੁਪਿੰਦਰ ਸੜੋਆ, ਬਲਵੀਰ ਭੁੱਲਰ, ਜਗਦੀਪ ਸੈਂਪਲੇ, ਵਿਨਾਇਕ ਲਖਨਪਾਲ, ਰਾਜ ਕੁਮਾਰ, ਜਸਵੀਰ ਸਿੰਘ, ਉਂਕਾਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ |