ਬੰਗਾ, 20 ਨਵੰਬਰ (ਕੁਲਦੀਪ ਸਿੰਘ ਪਾਬਲਾ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸਕੂਲ ਬੰਗਾ ਵਿਖੇ ਬਾਲ ਦਿਵਸ ਮਨਾਇਆ ਗਿਆ | ਸਕੂਲ ਪਿ੍ੰਸੀਪਲ ਮੰਜੂ ਮੋਹਨ ਬਾਲਾ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਲ ਦਿਵਸ, ਸਪੋਰਟਸ ਡੇ ਦੇ ਰੂਪ ਵਿੱਚ ਮਨਾਇਆ ਗਿਆ | ਜਿਸ ਵਿੱਚ ਬੱਚਿਆਂ ਦੇ ਰੱਸਾਕਸੀ ਮੁਕਾਬਲੇ, ਖੋ-ਖੋ, ਬੈਡਮਿੰਟਨ, ਬਾਲੀਬਾਲ, ਛੇਵੀਂ ਤੋਂ ਬਾਰਵੀਂ ਤੱਕ ਦੇ ਬੱਚਿਆਂ ਦਾ ਮੁਕਾਬਲਾ ਕਰਵਾਇਆ ਗਿਆ | ਛੋਟੇ ਬੱਚਿਆਂ ਨੂੰ ਲੈਮਨ ਰੇਸ, ਬੈਲੂਨ ਵੈਲਸਿੰਗ, ਬਲਾਇੰਡ ਬੈਂਸ ਲਿੰਕ ਮਿਊਜਿਕਲ ਚੇਅਰ, ਹੋਪ ਸਕੋਪ ਕਲੈਕਟ ਗਲਾਸ ਐਕਟੀਵਿਟੀਜ਼ ਕਰਵਾਈਆਂ ਗਈਆਂ | ਇਹਨਾਂ ਗਤੀਵਿਧੀਆਂ ਵਿੱਚ ਬੱਚਿਆਂ ਨੇ ਬਹੁਤ ਆਨੰਦ ਮਾਣਿਆ | ਸਕੂਲ ਪਿ੍ੰਸੀਪਲ ਮੈਡਮ ਨੇ ਕਿਹਾ ਕਿ ਬਾਲ ਦਿਵਸ ਦੇ ਸਮੇਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਿਰਪੱਖੀ ਵਿਕਾਸ ਲਈ ਬਹੁਤ ਜਰੂਰੀ ਹਨ | ਸਕੂਲ ਮੈਨੇਜਿੰਗ ਕਮੇਟੀ ਵੱਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ 'ਤੇ ਸਕੂਲ ਪ੍ਰਧਾਨ ਕਮਲ ਜੈਨ, ਵਾਈਜ ਪ੍ਰਧਾਨ ਅਰਪਣ ਜੈਨ, ਮੈਨੇਜਰ ਸੰਜੀਵ ਜੈਨ, ਸੈਕਟਰੀ ਅਰੁਣ ਜੈਨ ਨੇ ਬੱਚਿਆਂ ਨੂੰ ਵਧਾਈ ਦਿੱਤੀ |