ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ, ਸੱਭਿਆਚਾਰਕ ਅਤੇ ਇਤਿਹਾਸਿਕ ਟੂਰ ਕਾਲਜ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸਕੂਲ ਇੰਚਾਰਜ ਜਤਿੰਦਰ ਮੋਹਨ ਦੀ ਅਗਵਾਈ ਹੇਠ ਲਗਵਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਸ਼ਹੀਦ ਬਾਬਾ ਦੀਪ ਸਿੰਘ ਦਾ ਗੁਰਦੁਆਰਾ ਸੋਲਖੀਆਂ ਸਾਹਿਬ ਵਿਖੇ ਮੱਥਾ ਟੇਕਿਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮਿਊਜ਼ੀਅਮ ਅਤੇ ਆਰਟ ਗੈਲਰੀ, ਡਾਇਨਾਸੋਰ ਮਿਊਜ਼ੀਅਮ, ਅੰਤਰਰਾਸ਼ਟਰੀ ਡੋਲ ਮਿਊਜ਼ੀਅਮ, ਬਰਡ ਪਾਰਕ, ਇੰਡੀਅਨ ਏਅਰ ਫੋਰਸ ਹੈਰੀਟੇਜ ਮਿਊਜ਼ੀਅਮ ਅਤੇ ਸੁਖਨਾ ਝੀਲ ਆਦਿ ਵੱਖ-ਵੱਖ ਥਾਵਾਂ 'ਤੇ ਘੁੰਮ ਕੇ ਇਹਨਾਂ ਅਸਥਾਨਾਂ ਦੇ ਇਤਿਹਾਸਕ ਪਿਛੋਕੜ ਅਤੇ ਇਹਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ | ਸਕੂਲ ਇੰਚਾਰਜ ਜਤਿੰਦਰ ਮੋਹਣ ਵੱਲੋਂ ਇਸ ਟੂਰ ਨੂੰ ਹਰੀ ਝੰਡੀ ਦਿੱਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਜਰੂਰੀ ਹਨ | ਵਿਦਿਆਰਥੀਆਂ ਨੇ ਆਪਣੇ ਗਿਆਨ ਵਿੱਚ ਵਾਧਾ ਕੀਤਾ ਅਤੇ ਇਸ ਸਫਰ ਦਾ ਆਨੰਦ ਮਾਣਿਆ | ਉਹਨਾਂ ਨੇ ਅੱਗੇ ਦੱਸਿਆ ਕਿ ਵਿਦਿਅਕ ਟੂਰਾਂ ਦਾ ਉਦੇਸ਼ ਵਿਦਿਆਰਥੀਆਂ ਦੁਆਰਾ ਪ੍ਰਾਪਤ ਕੀਤੇ ਗਏ ਕਿਤਾਬੀ ਗਿਆਨ ਦਾ ਅਸਲ ਅਨੁਭਵ ਕਰਾਉਣਾ ਹੁੰਦਾ ਹੈ | ਜਿਸ ਨਾਲ ਵਿਦਿਆਰਥੀ ਆਪਣੇ ਗਿਆਨ ਵਿੱਚ ਵਾਧਾ ਕਰਦੇ ਹੋਏ ਚੀਜ਼ਾਂ ਨੂੰ ਪ੍ਰੈਕਟੀਕਲੀ ਸਿੱਖਦੇ ਹਨ | ਇਸ ਟੂਰ ਦੌਰਾਨ ਪ੍ਰੋ. ਮੋਹਨ ਸਿੰਘ, ਪ੍ਰੋ.ਰੂਬੀ, ਪ੍ਰੋ. ਚਰਨਪ੍ਰੀਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਅਨੀਤਾ ਚੌਧਰੀ, ਪ੍ਰੋ. ਮਨਰਾਜ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਸਵਲੀਨ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ ਅਤੇ ਰਾਮ ਮਿਲਨ ਆਦਿ ਸ਼ਾਮਿਲ ਸਨ |