24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰਦੁਆਰਾ ਸਿੰਘ ਸਭਾ ਗੋਬਿੰਦਪੁਰ ਵਿਖੇ ਸ਼ਹੀਦੀ ਸ਼ਤਾਬਦੀ ਸੰਬੰਧੀ ਗੁਰਮਤਿ ਸਮਾਗਮ 25 ਨੂੰ

ਅਜੀਤ ਡੈਸਕ 21-11-2025
ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਗੋਬਿੰਦਪੁਰ ਵਿਖੇ 25 ਨਵੰਬਰ ਦਿਨ ਮੰਗਲਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸਮਾਗਮ ਦੇ ਅਰੰਭ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ | ਜਿਸ ਦੇ ਅਰੰਭ ਵਿੱਚ ਉੱਘੇ ਕੀਰਤਨੀਏ ਭਾਈ ਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਅਸ਼ੋਕ ਸਿੰਘ ਦਾ ਕੀਰਤਨੀ ਜਥਾ ਹਰੀ ਦਰਬਾਰ ਅਟਾਰੀ ਰਾਮਪੁਰ ਵਾਲਿਆਂ ਨੇ ਰਸਭਿੰਨੇ ਗੁਰਬਾਣੀ ਕੀਰਤਨ ਦੁਆਰਾ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਗਤਾਂ ਦਾ ਧਿਆਨ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਕਥਾ ਵਾਚਕ ਭਾਈ ਕੁਲਵਿੰਦਰ ਸਿੰਘ ਜੀ ਸੁੱਧਾ ਮਾਜਰਾ ਵਾਲੇ ਕਥਾ ਦੀ ਸੇਵਾ ਨਿਭਾਉਣਗੇ | ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਵਿੱਚ ਸਮਾਗਮ ਦਾ ਪੋਸਟਰ ਵੀ ਪ੍ਰਬੰਧਕਾਂ ਵਲੋਂ ਜਾਰੀ ਕੀਤਾ ਗਿਆ | ਇਸ ਸਬੰਧੀ ਇਹ ਜਾਣਕਾਰੀ ਮੁੱਖ ਪ੍ਰਬੰਧਕਾਂ 'ਚ ਸ਼ਾਮਲ ਸਟੇਜ ਸੰਚਾਲਕ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰ ਨੇ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਸਿੰਘ ਪੱਦੀ ਮੱਠਵਾਲੀ, ਸ੍ਰੀ ਚਮਨ ਲਾਲ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪੱਦੀ ਮੱਠਵਾਲੀ, ਅਮਰਜੀਤ ਸਿੰਘ, ਮੋਹਨ ਸਿੰਘ, ਜੋਤੀ ਬਾਸ਼ਲ, ਹਰਪ੍ਰੀਤ, ਮਨਪ੍ਰੀਤ ਕਮਲ, ਹਰਦੀਪ, ਹੈੱਡ ਗ੍ਰੰਥੀ ਮੋਹਣ ਸਿੰਘ, ਮੁਕੇਸ਼ ਵਿਰਦੀ, ਸ. ਗੁਰਚਰਨ ਸਿੰਘ, ਊਧਮ ਸਿੰਘ, ਸੁੱਚਾ ਸਿੰਘ, ਹਰਜਿੰਦਰ ਸਿੰਘ, ਜੀਤ ਸਿੰਘ, ਅਵਤਾਰ, ਅਸ਼ੋਕ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 22 ਨੂੰ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀਆਂ ਚਰਚਾਵਾਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।