24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 22 ਨੂੰ

ਅਜੀਤ ਡੈਸਕ 21-11-2025
ਬਲਾਚੌਰ, 20 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿੱਥੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਨੂੰ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਪੰਜਾਬ ਭਰ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਨਗਰ ਕੀਰਤਨ ਅਨੰਦਪੁਰ ਸਾਹਿਬ ਨੂੰ ਰਵਾਨਾ ਹੋ ਰਹੇ ਹਨ |ਜਿਸ ਦੇ ਤਹਿਤ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਅਨੰਦਪੁਰ ਸਾਹਿਬ ਲਈ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਦਾ 22 ਨਵੰਬਰ ਦਿਨ ਸ਼ਨਿੱਚਰਵਾਰ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਹਿੰਦੀਪੁਰ ਬਲਾਚੌਰ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਨਗਰ ਕੀਰਤਨ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਕੇ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ਼ਾਮ 6 ਵਜੇ ਬਲਾਚੌਰ ਦੇ ਪਿੰਡ ਮਹਿੰਦੀਪੁਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚੇਗਾ ਜਿੱਥੇ ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਚੱਕ ਰਾਮੂੰ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਅੱਜ ਤੋਂ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਗੋਬਿੰਦਪੁਰ ਵਿਖੇ ਸ਼ਹੀਦੀ ਸ਼ਤਾਬਦੀ ਸੰਬੰਧੀ ਗੁਰਮਤਿ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।