23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁੱਖ ਮੰਤਰੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਨੂੰ 50 ਲੱਖ ਦੀ ਗਰਾਂਟ ਦੇ ਦਸਤਾਵੇਜ਼ ਕੀਤੇ ਭੇਟ

ਅਜੀਤ ਡੈਸਕ 21-11-2025
ਨਵਾਂਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੈੱਕ ਵੰਡ ਸਮਾਗਮ ਦੌਰਾਨ ਨਵਾਂਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੁਰਗਾਪੁਰ ਨੂੰ 50-50 ਲੱਖ ਦੀ ਗਰਾਂਟ ਦੇ ਦਸਤਾਵੇਜ਼ ਨਗਰ ਕੌਂਸਲ ਨਵਾਂਸ਼ਹਿਰ ਦੀ ਪ੍ਰਧਾਨ ਬਲਵਿੰਦਰ ਕੌਰ ਨੂੰ ਸਪੁਰਦ ਕੀਤੇ | ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦਿਆਂ ਵੱਖ-ਵੱਖ ਥਾਵਾਂ 'ਤੇ ਜਿੱਥੇ ਸਮਾਗਮ ਕੀਤੇ ਜਾ ਰਹੇ ਹਨ ਉੱਥੇ ਇਸ ਸ਼ਹੀਦੀ ਸ਼ਤਾਬਦੀ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਮੰਜੀ ਸਾਹਿਬ ਜਿਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ | ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਮਹਿਲ ਮਾਤਾ ਗੁਜਰੀ ਵੱਲੋਂ ਖੂਹ ਵੀ ਲਗਵਾਇਆ ਗਿਆ | ਇਸ ਸਥਾਨ ਦੀ ਮਹਾਨਤਾ ਨੂੰ ਦੇਖਦਿਆਂ ਹੋਇਆਂ ਸਰਕਾਰ ਵੱਲੋਂ 50 ਲੱਖ ਦੀ ਗਰਾਂਟ ਦਾ ਦਸਤਾਵੇਜ਼ ਭੇਟ ਕੀਤਾ ਗਿਆ | ਇਸ ਨਾਲ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਨਾਲ ਦੇ ਵਿਕਾਸ ਕਾਰਜ ਕੀਤੇ ਜਾਣਗੇ | ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰੰਗ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਆਮ ਪਾਰਟੀ ਦੇ ਸਮੂਹ ਵਿੰਗ ਇੰਚਾਰਜਾਂ ਦੀ ਬੰਗਾ 'ਚ ਹਲਕਾ ਪੱਧਰੀ ਹੋਈ ਮੀਟਿੰਗ ਅਗਲੀ ਖ਼ਬਰ ਚੱਕ ਰਾਮੂੰ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।