ਪੋਜੇਵਾਲ ਸਰਾਂ, 20 ਨਵੰਬਰ (ਬੂਥਗੜ੍ਹੀਆ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸ ਆਗੂ ਅਜੇ ਕੁਮਾਰ ਮੰਗੂਪੁਰ ਦੇ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਲੁਧਿਆਣਾ ਤੋਂ ਮੈਬਰ ਪਾਰਲੀਮੈਟ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਧਾਨ ਸਭਾ ਹਲਕਾ ਬਲਾਚੌਰ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਪਾਰਟੀ ਦੇ ਵੱਖ-ਵੱਖ ਮੁੱਦਿਆਂ ਦੇ ਸਬੰਧੀ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਦੇ ਵੱਲੋਂ 2027 ਵਿੱਚ ਹੋਣ ਜਾ ਰਹੇ ਵਿਧਾਨ ਸਭਾ ਚੋਣਾਂ ਦੇ ਸਬੰਧੀ ਹਲਕਾ ਬਲਾਚੌਰ ਵਿੱਚ ਪਾਰਟੀ ਦੇ ਵਰਕਰਾਂ ਨੂੰ ਮਜ਼ਬੂਤ ਕਰਨ ਦੀ ਗੱਲਬਾਤ ਕੀਤੀ | ਇਸ ਮੌਕੇ ਪਾਰਟੀ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮੰਗੂਪੁਰ ਨੂੰ ਵਿਸ਼ਵਾਸ ਦਵਾਇਆ ਕੀ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਦੇ ਦੌਰਾਨ ਪੰਜਾਬ ਸੂਬੇ ਦੇ ਵਿੱਚ ਆਪਣੀ ਪਕੜ ਨੂੰ ਮਜ਼ਬੂਤ ਕਰਨ ਲਈ ਲੱਗੀ ਹੋਈ ਹੈ | ਪਾਰਟੀ ਦੇ ਹਰ ਵਰਕਰ ਨੂੰ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ | ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੈਸ਼ਨਲ ਪਾਰਟੀ ਹੈ ਜੋ ਕਿ ਆਉਣ ਵਾਲੇ ਮਿਸ਼ਨ 2027 ਵਿੱਚ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹ ਸਕਦੀ ਹੈ | ਉਨ੍ਹਾਂ ਦੇ ਵੱਲੋਂ ਪਾਰਟੀ ਦੇ ਹਰ ਵਰਕਰ ਤੇ ਅਹੁਦੇਦਾਰ ਨੂੰ ਪਾਰਟੀ ਦੇ ਲਈ ਵੱਧ ਤੋਂ ਵੱਧ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਪੰਜਾਬ ਸੂਬੇ ਦੇ ਲੋਕ ਪੰਜਾਬ ਸਰਕਾਰ ਦੀਆਂ ਮਾੜੀ ਨੀਤੀਆਂ ਤੇ ਗੈਗਸਟਾਰਾਂ ਦੇ ਗੁੰਡਾ ਰਾਜ ਤੋਂ ਤੰਗ ਆ ਚੁੱਕੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਕੁਮਾਰ ਮੰਗੂਪੁਰ ਦੇ ਵੱਲੋਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਗੁਲਦਸਤਾ ਭੇਟ ਕੀਤਾ ਤੇ ਪੰਜਾਬ ਪ੍ਰਧਾਨ ਵੱਲੋਂ ਮੰਗੂਪੁਰ ਨੂੰ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਦੀ ਕਮਾਂਡ ਮਿਲਣ 'ਤੇ ਵਧਾਈ ਵੀ ਦਿੱਤੀ |