23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਸਪੋਰਟਸ ਮੀਟ ਅੱਜ

ਅਜੀਤ ਡੈਸਕ 21-11-2025
ਔੜ/ਝਿੰਗੜਾਂ, 20 ਨਵੰਬਰ (ਕੁਲਦੀਪ ਸਿੰਘ ਝਿੰਗੜ)-ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰਨ ਵਾਲੀ ਸੰਸਥਾ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ.ਐਸ.ਈ ਝਿੰਗੜਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਪੋਰਟਸ ਮੀਟ 21 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ ਇਸ ਸਪੋਰਟਸ ਮੀਟ ਵਿੱਚ ਬੱਚਿਆਂ ਨੂੰ ਬੌਧਿਕ ਵਿਕਾਸ ਨਾਲ ਸਰੀਰਕ ਵਿਕਾਸ ਹਿਤ ਵੱਖ-ਵੱਖ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜਿੱਥੇ ਬੱਚਿਆਂ ਦੇ ਰਵਾਇਤੀ ਖੇਡਾਂ ਰੈਸਲਿੰਗ, ਬੈਡਮੈਂਟਨ, ਫੁੱਟਬਾਲ, ਵਾਲੀਬਾਲ, ਖੋ-ਖੋ, ਅਥਲੈਟਿਕ ਦੇ ਸ਼ਾਨਦਾਰ ਢੰਗ ਨਾਲ ਮੁਕਾਬਲੇ ਕਰਵਾਏ ਜਾਣਗੇ | ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ | ਇਸ ਮੌਕੇ ਅਧਿਆਪਕਾਂ ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਜਸਵਿੰਦਰ ਕੌਰ, ਕਰਨਦੀਪ ਕੌਰ, ਪ੍ਰੀਤੀ, ਨਵਨੀਨ ਕੌਰ, ਗੁਰਪ੍ਰੀਤ ਕੌਰ, ਹਰਮਨ ਕੌਰ, ਕੋਮਲ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੀਰਤਨ 22 ਨੂੰ ਪਹੁੰਚੇਗਾ ਬੰਗਾ - ਡਾ. ਸੁੱਖੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕੀਤੀ ਕਾਂਗਰਸ ਪੰਜਾਬ ਪ੍ਰਧਾਨ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।