23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਗਰ ਕੀਰਤਨ 22 ਨੂੰ ਪਹੁੰਚੇਗਾ ਬੰਗਾ - ਡਾ. ਸੁੱਖੀ

ਅਜੀਤ ਡੈਸਕ 21-11-2025
ਬੰਗਾ, 20 ਨਵੰਬਰ (ਧਰਮਵੀਰ ਪਾਲ, ਕੁਲਦੀਪ ਸਿੰਘ ਪਾਬਲਾ) - ਹਲਕਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਸ਼ਹਿਰਾਂ ਰਾਹੀਂ ਹੁੰਦਾ ਹੋਇਆ 22 ਨਵੰਬਰ ਨੂੰ ਬੰਗਾ ਸ਼ਹਿਰ ਵਿੱਚ ਪਹੁੰਚੇਗਾ | ਇਸ ਪਵਿੱਤਰ ਨਗਰ ਕੀਰਤਨ ਦਾ ਮੁੱਖ ਉਦੇਸ਼ ਸਰਬੱਤ ਦੇ ਭਲੇ, ਸ਼ਾਂਤੀ, ਧੀਰਜ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ ਦੀ ਮਹਾਨਤਾ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ | ਬੰਗਾ ਵਿੱਚ ਨਗਰ ਕੀਰਤਨ ਦੇ ਸਵਾਗਤ ਲਈ ਸਥਾਨਕ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰ ਟੀਮਾਂ ਤਿਆਰ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ |

ਪਿਛਲੀ ਖ਼ਬਰ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਜਾਗਰੂਕ ਕਰਦਿਆਂ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਸਹੁੰ ਚੁਕਾਈ ਅਗਲੀ ਖ਼ਬਰ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਸਪੋਰਟਸ ਮੀਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।