23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕੰਨਿਆ ਭਰੂਣ ਹੱਤਿਆਵਾਂ ਗੰਭੀਰ ਚਿੰਤਾ ਦਾ ਵਿਸ਼ਾ - ਬਾਹੜੋਵਾਲ, ਕੁਲਜੀਤ ਕੌਰ

ਅਜੀਤ ਡੈਸਕ 21-11-2025
ਕਟਾਰੀਆਂ, 20 ਨਵੰਬਰ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਗਰੀਬਾਂ ਦੇ ਸੱਚੇ ਹਮਦਰਦ ਅਤੇ ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ ਤੇ ਉਨ੍ਹਾਂ ਦੀ ਪਤਨੀ ਤੇ ਸਮਾਜ ਸੇਵਿਕਾ ਮੈਡਮ ਕੁਲਜੀਤ ਕੌਰ ਬਾਹੜੋਵਾਲ ਨੇ ਪੁੱਤ ਦੀ ਲਾਲਸਾ 'ਚ ਕੁੱਖਾਂ 'ਚ ਧੀਆਂ ਦੇ ਜਨਮ ਲੈਣ ਤੋਂ ਪਹਿਲਾਂ ਹੀ ਕੁਝ ਕੁ ਬੇਦਰਦੇ ਲੋਕਾਂ ਵਲੋਂ ਕੀਤੇ ਜਾਂਦੇ ਕਤਲਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਸ ਔਰਤ ਦੀ ਕੁੱਖੋਂ ਗੁਰੂਆਂ, ਪੀਰਾਂ, ਫਕੀਰਾਂ ਅਤੇ ਮਹਾਨ ਯੋਧਿਆਂ ਨੇ ਜਨਮ ਲਿਆ, ਅੱਜ ਉਸ ਔਰਤ 'ਤੇ ਬੇਦਰਦੇ ਲੋਕਾਂ ਵਲੋਂ ਕੀਤੇ ਜਾ ਰਹੇ ਤਸ਼ੱਦਦਾਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਔਰਤ ਨੂੰ ਜਗ ਜਨਨੀ ਦੇ ਨਿਵਾਜੇ ਗਏ ਸਤਿਕਾਰ ਦੀ ਉਲੰਘਣਾ ਕਰਨਾ ਰੱਬ ਦੇ ਬਣਾਏ ਗਏ ਅਸੂਲਾਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਔਰਤਾਂ ਨਾਲ ਵਧੀਕੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਪਰ ਫੇਰ ਵੀ ਕੁੱਝ ਕੁ ਲੋਕਾਂ ਵਲੋਂ ਉਚੀ ਪਹੁੰਚ ਰੱਖਿਆਂ ਨਾਲ ਸਬੰਧ ਹੋਣ ਕਰਕੇ ਕਈ ਵਾਰੀ ਗੰਭੀਰ ਮਾਮਲਾ ਠੰਢੇ ਬਸਤੇ ਵਿੱਚ ਪੈ ਜਾਂਦਾ ਹੈ | ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਸਮਾਜ ਸੇਵੀ ਮਲਕੀਅਤ ਸਿੰਘ ਬਾਹੜੋਵਾਲ ਤੇ ਸਮਾਜ ਸੇਵਿਕਾ ਮੈਡਮ ਕੁਲਜੀਤ ਕੌਰ ਬਾਹੜੋਵਾਲ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਮਾਜ ਵਿਰੋਧੀ ਅਨਸਰ ਔਰਤਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਸ੍ਰੀਨਗਰ ਤੋਂ ਆਰੰਭ ਹੋਇਆ ਨਗਰ ਕੀਰਤਨ 22 ਨੂੰ ਪਹੁੰਚੇਗਾ ਨਵਾਂਸ਼ਹਿਰ ਅਗਲੀ ਖ਼ਬਰ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਜਾਗਰੂਕ ਕਰਦਿਆਂ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਸਹੁੰ ਚੁਕਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।