23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀਨਗਰ ਤੋਂ ਆਰੰਭ ਹੋਇਆ ਨਗਰ ਕੀਰਤਨ 22 ਨੂੰ ਪਹੁੰਚੇਗਾ ਨਵਾਂਸ਼ਹਿਰ

ਅਜੀਤ ਡੈਸਕ 21-11-2025
ਨਵਾਸ਼ਹਿਰ, 20 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਤੋਂ ਅਰੰਭ ਕੀਤਾ ਨਗਰ ਕੀਰਤਨ 22 ਨਵੰਬਰ (ਸ਼ਨੀਵਾਰ) ਨੂੰ ਨਵਾਂਸ਼ਹਿਰ ਵਿਖੇ ਪਹੁੰਚੇਗਾ ਜਿੱਥੇ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਸਵਾਗਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਦਾ ਫਗਵਾੜਾ ਵਾਲੇ ਪਾਸਿਓਾ ਪਿੰਡ ਮੇਹਲੀ ਨੇੜਿਓਾ ਪ੍ਰਵੇਸ਼ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਉਪਰੰਤ ਪਹਿਲਾ ਪੜਾਅ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਹੋਵੇਗਾ, ਜਿੱਥੇ ਸਮੂਹ ਸੰਗਤ ਵੱਲੋਂ ਸਵਾਗਤ ਕੀਤਾ ਜਾਵੇਗਾ | ਇਸ ਉਪਰੰਤ ਨਗਰ ਕੀਰਤਨ ਮਹਾਲੋਂ ਰੋਡ ਤੋਂ ਹੁੰਦਾ ਹੋਇਆ ਨਵਾਂਸ਼ਹਿਰ ਵਿਚ ਦਾਖਲ ਹੋਵੇਗਾ ਜਿੱਥੇ ਨਗਰ ਕੀਰਤਨ ਦਾ ਦੂਸਰਾ ਪੜਾਅ ਹੋਵੇਗਾ ਜਿਸ ਉਪਰੰਤ ਨਗਰ ਕੀਰਤਨ ਬਲਾਚੌਰ ਲਈ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਗੜ੍ਹੀ ਚੌਂਕ ਤੋਂ ਹੁੰਦਾ ਹੋਇਆ ਨਗਰ ਕੀਰਤਨ ਬਲਾਚੌਰ ਪਹੁੰਚੇਗਾ ਜਿੱਥੇ ਬੱਸ ਅੱਡੇ ਨਜ਼ਦੀਕ ਸੰਗਤਾਂ ਸਵਾਗਤ ਲਈ ਇਕੱਤਰ ਹੋਣਗੀਆਂ | ਬਲਾਚੌਰ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਟਿੱਬੀ ਸਾਹਿਬ ਰੂਪਨਗਰ ਹੈੱਡ ਵਰਕਸ ਪਹੁੰਚੇਗਾ, ਜਿੱਥੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਗਰ ਕੀਰਤਨ ਦੀ ਆਮਦ ਅਤੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਵੱਲੋਂ ਟ੍ਰੈਫਿਕ ਵਿਵਸਥਾ, ਸਿਵਲ ਸਰਜਨ ਦਫ਼ਤਰ ਵੱਲੋਂ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਸਬੰਧਤ ਵਿਭਾਗਾਂ ਵੱਲੋਂ ਨਗਰ ਕੀਰਤਨ ਦੇ ਰੂਟ 'ਤੇ ਸਫ਼ਾਈ ਵਿਵਸਥਾ, ਮੰਡੀ ਬੋਰਡ ਵੱਲੋਂ ਸੰਗਤਾਂ ਲਈ ਪੀਣ ਵਾਲੇ ਪਾਣੀ ਆਦਿ ਦੀ ਸਹੂਲਤ ਆਦਿ ਦਾ ਉਚੇਚੇ ਤੌਰ 'ਤੇ ਪ੍ਰਬੰਧ ਰਹੇਗਾ | ਉਨ੍ਹਾਂ ਨੇ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਨੇ ਸੜਕਾਂ 'ਤੇ ਖੜ੍ਹੀਆਂ ਰੇੜੀਆਂ ਨੂੰ ਪਿੱਛੇ ਹਟਾਇਆ ਅਗਲੀ ਖ਼ਬਰ ਕੰਨਿਆ ਭਰੂਣ ਹੱਤਿਆਵਾਂ ਗੰਭੀਰ ਚਿੰਤਾ ਦਾ ਵਿਸ਼ਾ - ਬਾਹੜੋਵਾਲ, ਕੁਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।