23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਹਿਰਾਂ 'ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦੀ ਚੇਤਾਵਨੀ

ਅਜੀਤ ਡੈਸਕ 21-11-2025
ਕਟਾਰੀਆਂ, 20 ਨਵੰਬਰ (ਪ੍ਰੇਮੀ ਸੰਧਵਾਂ) - ਨਹਿਰਾਂ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨਹਿਰਾਂ 'ਚ ਪਾਣੀ ਨਾ ਛੱਡ ਕੇ ਕਿਸਾਨਾਂ ਨੂੰ ਹੋਰ ਆਰਥਿਕ ਤੰਗੀ ਵੱਲ ਧੱਕ ਰਹੀ ਹੈ | ਜਿਸ ਕਾਰਨ ਕਿਸਾਨ ਡਾਢੇ ਪੇ੍ਰਸ਼ਾਨ ਹਨ | ਕਿਸਾਨਾਂ ਨੇ ਕਿਹਾ ਕਿ ਮੱਧ ਵਰਗੀ ਤੇ ਠੇਕੇ 'ਤੇ ਖੇਤੀ ਕਰਨ ਵਾਲਾ ਕਿਸਾਨ ਤਾਂ ਪਹਿਲਾਂ ਹੀ ਮਹਿੰਗੇ ਖੇਤੀ ਖਰਚਿਆਂ ਕਰਕੇ ਸਰਕਾਰੀ ਅਤੇ ਗੈਰ ਸਰਕਾਰੀ ਕਰਜੇ ਵਿੱਚ ਫਸਿਆ ਮਰ- ਮਰ ਕੇ ਜ਼ਿੰਦਗੀ ਬਸਰ ਪਰ ਰਿਹਾ ਹੈ | ਉਪਰੋਂ ਮਹਿੰਗੇ ਭਾਅ ਦਾ ਡੀਜਲ ਫੂਕਣ ਨੂੰ ਕਿਸਾਨ ਦਿਨ ਪ੍ਰਤੀ ਦਿਨ ਮਜ਼ਬੂਰ ਹੋ ਰਿਹਾ ਹੈ | ਕਿਉਂਕਿ ਜੇਕਰ ਕਿਸਾਨ ਅਜਿਹਾ ਨਹੀਂ ਕਰਦਾ ਤਾਂ ਉਨ੍ਹਾਂ ਦੀਆਂ ਫ਼ਸਲਾਂ ਦਾ ਪਾਣੀ ਨਾ ਮਿਲਣ ਕਾਰਨ ਨੁਕਸਾਨ ਹੋ ਸਕਦਾ ਹੈ | ਉਹਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੇ ਝੋਨੇ ਨੂੰ ਲੱਗੀਆਂ ਬਿਮਾਰੀਆਂ ਨੇ ਝਾੜ ਘੱਟ ਕਰਕੇ ਕਿਸਾਨਾਂ ਨੂੰ ਕਰਜੇ ਵਿੱਚ ਡੁਬੋ ਦਿੱਤਾ ਤੇ ਹੁਣ ਸਰਕਾਰ ਨਹਿਰਾਂ 'ਚ ਪਾਣੀ ਨਾ ਛੱਡ ਕੇ ਕਿਸਾਨਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਫਸਲਾਂ ਨੂੰ ਬਿਮਾਰੀ ਲੱਗਣ ਦਾ ਖ਼ਤਰਾ ਵੀ ਪੈਦਾ ਹੋ ਸਕਦਾ ਹੈ | ਮਨਜੀਤ ਸਿੰਘ ਸੰਧੂ, ਜਥੇ. ਅਮਰੀਕ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਅਮਰੀਕ ਸਿੰਘ, ਸੁਰਿੰਦਰ ਸਿੰਘ ਮਾਨ, ਜਸਵੰਤ ਸਿੰਘ ਸੇਖੋਂ, ਸੁੱਖਾ ਸੰਧੂ ਆਦਿ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਹਿਰਾਂ 'ਚ ਪਾਣੀ ਤੁਰੰਤ ਛੱਡਿਆ ਜਾਵੇ ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਨੂੰ ਪਾਣੀ ਦੇ ਸਕਣ ਨਹੀਂ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ |
ਪਿਛਲੀ ਖ਼ਬਰ ਅਧਿਆਪਕਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਬਰਨਾਲਾਂ ਕਲਾਂ ਵਿਖੇ ਸ਼ੁਰੂ ਅਗਲੀ ਖ਼ਬਰ ਬਾਬਾ ਬੁੱਧ ਸਿੰਘ ਢਾਹਾਂ ਦਾ 100ਵਾਂ ਜਨਮ ਦਿਨ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜ਼ਾਰਾ ਵਿਖੇ 5 ਦਸੰਬਰ ਨੂੰ ਮਨਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।