15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਿਰਤੀ ਕਿਸਾਨ ਯੂਨੀਅਨ ਬੰਗਾ 26 ਦੇ ਚੰਡੀਗੜ੍ਹ ਮੁਜ਼ਾਹਰੇ 'ਚ ਕਰੇਗੀ ਭਰਵੀਂ ਸ਼ਮੂਲੀਅਤ <br/>

ਅਜੀਤ ਡੈਸਕ 22-11-2025
ਬੰਗਾ, 21 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਕਿਰਤੀ ਕਿਸਾਨ ਯੂਨੀਅਨ ਏਰੀਆ ਬੰਗਾ ਦੀ ਮੀਟਿੰਗ ਸ: ਗੁਰਦੇਵ ਸਿੰਘ ਚੌਹੜ ਸੁੱਜੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੀਤੇ ਜਾ ਮੁਜ਼ਾਹਰੇ 'ਚ ਕਿਰਤੀ ਕਿਸਾਨ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ | ਇਸ ਲਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸੈਂਟਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਫਸਲਾਂ 'ਤੇ ਐਮ.ਐਸ.ਪੀ ਨਹੀਂ ਦਿੱਤੀ ਗਈ | ਨਾ ਹੀ ਪੰਜਾਬ ਨੂੰ ਰਾਜਧਾਨੀ ਚੰਡੀਗੜ੍ਹ ਦਿੱਤੀ ਹੈ | ਨਾ ਹੀ ਪੰਜਾਬੀ ਬੋਲਦੇ ਇਲਾਕੇ ਦਿੱਤੇ ਗਏ ਹਨ | ਬੀ.ਐੱਮ.ਬੀ ਦੀ ਨੁਮਾਇੰਦਗੀ ਵੀ ਖ਼ਤਮ ਕਰ ਦਿੱਤੀ ਹੈ | ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਤੇ ਕਬਜ਼ਾ ਕਰਨ ਦੀ ਤਿਆਰੀ ਕਰ ਲਈ ਹੈ | ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਵੀ ਸੈਂਟਰ ਸਰਕਾਰ ਦੀ ਹਾਂ ਵਿੱਚ ਹਾਂ ਮਿਲਾ ਰਹੀ ਹੈ | ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਮੁਜ਼ਾਹਰਾ ਕੀਤਾ ਜਾਵੇਗਾ | ਇਸ ਲਈ ਮੰਗਾਂ ਨੂੰ ਪੂਰਾ ਕਰਾਉਣ ਲਈ ਕਾਫਲੇ ਬੰਨ੍ਹ ਕੇ ਚੰਡੀਗੜ੍ਹ ਵਿੱਚ ਮੁਜ਼ਾਹਰੇ ਵਿੱਚ ਸ਼ਾਮਿਲ ਹੋਣ ਲਈ ਤਿਆਰੀ ਕੀਤੀ ਜਾਵੇ ਤਾਂ ਜੋ ਮੰਗਾਂ ਮਨਾਈਆਂ ਜਾ ਸਕਣ |

ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਵਲੋਂ ਮੇਅਰ ਤੇ ਕੌਂਸਲਰਾਂ ਨਾਲ ਬੈਠਕ ਅਗਲੀ ਖ਼ਬਰ ਬੈਗਲੈੱਸ ਡੇਅ ਦੌਰਾਨ ਨਵੋਦਿਆ ਵਿਦਿਆਲਿਆ ਦੇ ਬੱਚਿਆਂ ਨੇ ਗਰੀਨ ਵੈਲੀ ਪੋਜੇਵਾਲ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।