29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਾਈਾ ਕਾਲਜ ਜਾਡਲਾ ਵਿਖੇ ਵਿਸ਼ਵ ਏਡਜ਼ ਰੋਕੂ ਦਿਵਸ ਮਨਾਇਆ

ਅਜੀਤ ਡੈਸਕ 03-12-2025

ਜਾਡਲਾ, 2 ਦਸੰਬਰ (ਸੁਰਿੰਦਰ ਦੁੱਗਲ) - ਸਾਈਾ ਕਾਲਜ ਜਾਡਲਾ ਵਿਖੇ ਰੈੱਡ ਰਿਬਨ ਕਲੱਬ, ਈਕੋ ਕਲੱਬ ਤੇ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਰੋਕੂ ਦਿਵਸ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਦੌਰਾਨ ਏਡਜ਼ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਪਰਿਵਾਰ ਤੇ ਸਬੰਧੀਆਂ ਨੂੰ ਜਾਗਰੂਕ ਕਰਨ ਲਈ ਪ੍ਰਣ ਲਿਆ ਗਿਆ | ਇਸ ਮੌਕੇ ਏਡਜ਼ ਨੂੰ ਮੁੱਖ ਰੱਖਦੇ ਹੋਏ ਏਡਜ਼ ਜਾਗਰੂਕਤਾ ਰੈਲੀ ਵੀ ਕੱਢੀ ਗਈ ਅਤੇ ਫਿਰ ਡਾ. ਸਰਬਜੀਤ ਕੌਰ ਵਲੋਂ ਵਿਸ਼ੇਸ਼ ਤੌਰ 'ਤੇ ਏਡਜ਼ ਸਬੰਧੀ ਲੈਕਚਰ ਕਰਵਾਇਆ ਗਿਆ | ਜਿਸ 'ਚ ਨੌਜਵਾਨ ਵਰਗ ਨੂੰ ਏਡਜ਼ ਵਰਗੀ ਲਾਇਲਾਜ ਬਿਮਾਰੀ ਹੋਣ ਦੇ ਕਾਰਨਾਂ ਅਤੇ ਇਸਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸੁਨੀਲਾ ਧੀਰ, ਸੰਸਥਾ ਦੇ ਚੇਅਰਮੈਨ ਪੀ.ਕੇ. ਜੌਹਰ, ਵਾਈਸ ਚੇਅਰਮੈਨ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ ਅਤੇ ਸਮੁੱਚਾ ਸਟਾਫ਼ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਨਹਿਰਾਂ 'ਚ ਪਾਣੀ ਨਾ ਛੱਡਣ ਕਾਰਨ ਕਿਸਾਨਾਂ 'ਚ ਭਾਰੀ ਰੋਸ - ਲਾਦੀਆਂ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।