ਮੱਲਪੁਰ ਅੜਕਾਂ, 2 ਦਸੰਬਰ (ਮਨਜੀਤ ਸਿੰਘ ਜੱਬੋਵਾਲ)-ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖ਼ੁਰਦ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਐਵਾਰਡੀ ਨੇ ਦੱਸਿਆ ਕਿ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਵੁਸ਼ੂ ਈਵੈਂਟ ਵਿਚੋਂ 52 ਕਿਲੋਂ ਭਾਰ ਵਿੱਚ ਸਾਰਥਕ ਨੇ ਪੰਜਾਬ ਵਿਚੋਂ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ਜਿੱਤਿਆ | ਸੰਗਰੂਰ ਵਿਖੇ ਹੋਏ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ 42 ਕਿਲੋਂ ਭਾਰ ਵਿੱਚ ਸਾਨੀਆ ਨੇ ਰਾਜ ਪੱਧਰ 'ਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ਅਤੇ ਵਿਸ਼ਵਾਸ ਨੇ 24 ਕਿਲੋਂ ਭਾਰ ਵਿੱਚ ਪੰਜਾਬ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸੇ ਤਰਾਂ ਮਿਹਨਤ ਕਰਨ ਤੇ ਅੱਗੇ ਵੱਧਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਅਨੀਤਾ ਚਾਵਲਾ, ਮਨਜਿੰਦਰ ਕੌਰ, ਹਰਜੀਤ ਕੌਰ ਅਤੇ ਮੁਸਕਾਨ ਹਾਜ਼ਰ ਸਨ |