ਬੰਗਾ, 2 ਦਸੰਬਰ (ਧਰਮਵੀਰ ਪਾਲ)-ਸੁਆਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵੱਲੋਂ ਕਰਵਾਏ ਫੈਪ ਨੈਸ਼ਨਲ ਐਵਾਰਡ 2025 ਵਿੱਚ ਬੇਮਿਸਾਲ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ | ਪਿ੍ੰਸੀਪਲ ਮੈਡਮ ਮੰਜੂ ਮੋਹਨ ਬਾਲਾ ਨੇ ਕਿਹਾ ਕਿ ਸਕੂਲ ਦੀ ਮਿਹਨਤੀ ਅਧਿਆਪਕ ਮੈਡਮ ਚੰਚਲ ਨੂੰ ਉਨ੍ਹਾਂ ਦੀ ਲੰਬੀ ਸੇਵਾ ਅਤੇ ਸਮਰਪਣ ਲਈ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਹਨਾਂ ਦੱਸਿਆ ਕਿ ਯੋਗ ਅਧਿਆਪਕਾ ਨਿਸ਼ਾਨਪ੍ਰੀਤ ਕੌਰ ਨੂੰ ਸਕੂਲ ਲਈ ਕੀਤੇ ਯੋਗਦਾਨ ਲਈ ਪਰਾਈਡ ਆਫ਼ ਸਕੂਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਵਿਦਿਆਰਥਣ ਸੁਨੇਹਾ ਨੇ 97 ਫ਼ੀਸਦੀ ਤੋਂ ਉੱਪਰ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਰਾਈਡ ਆਫ਼ ਇੰਡੀਆ ਅਕੈਡਮਿਕ ਅਚੀਵਮੈਂਟ ਅਵਾਰਡ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਇਹ ਸਾਰੇ ਸਨਮਾਨ ਫੈਡਰੇਸ਼ਨ ਦੇ ਪੈ੍ਰਜ਼ੀਡੈਂਟ ਜਗਜੀਤ ਸਿੰਘ ਧੂਰੀ, ਚੰਡੀਗੜ੍ਹ ਯੂਨੀਵਰਸਿਟੀ ਦੇ ਫਾਊਾਡਰ ਅਤੇ ਚਾਂਸਲਰ ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਪ੍ਰਦਾਨ ਕੀਤੇ ਗਏ | ਇਸ ਸ਼ਾਨਦਾਰ ਪ੍ਰਾਪਤੀਆਂ ਲਈ ਸਕੂਲ ਮੈਨੇਜਮੈਂਟ ਵੱਲੋਂ ਪ੍ਰਧਾਨ ਕਮਲ ਜੈਨ, ਮੈਨੇਜਰ ਸੰਜੀਵ ਜੈਨ, ਵਾਈਸ ਪ੍ਰਧਾਨ ਅਰਪਣ ਜੈਨ ਅਤੇ ਸੈਕਟਰੀ ਅਰੁਣ ਜੈਨ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਤਰੱਕੀ ਕਰਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ |