28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਦੀ ਜਿੱਤ ਯਕੀਨੀ -ਮੰਗੂਪੁਰ

ਅਜੀਤ ਡੈਸਕ 03-12-2025
ਬਲਾਚੌਰ, 2 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਹੈ, ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ | ਲੋਕ ਹੁਣ ਝੂਠ ਦਾ ਸਹਾਰਾ ਲੈ ਕੇ ਸੂਬੇ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼ੀਸ਼ਾ ਦਿਖਾਉਣਗੇ | ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਜੇਤੂ ਬਣਾਉਣ ਲਈ ਤਿਆਰ ਹਨ | ਇਹ ਵਿਚਾਰ ਅਜੇ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਵਿਸ਼ੇਸ਼ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਪੇਸ ਕੀਤਾ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੂੰ ਕਾਂਗਰਸ ਵਰਕਰਾਂ ਅਤੇ ਸਮਰਥਕਾਂ ਨੂੰ ਨਾਲ ਲੈ ਕੇ ਪਿੰਡਾਂ ਵਿੱਚ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦਾ ਸਮਰਥਨ ਪ੍ਰਾਪਤ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਸਮਰਥਨ ਅਤੇ ਉਤਸ਼ਾਹ ਹੀ ਸਾਡੀ ਜਿੱਤ ਦਾ ਆਧਾਰ ਹੋਵੇਗਾ | ਡਾ. ਕੁਲਜੀਤ ਸਿੰਘ ਬੇਦੀ ਜ਼ਿਲ੍ਹਾ ਕੋਆਰਡੀਨੇਟਰ, ਧਰਮਪਾਲ ਸਾਬਕਾ ਪ੍ਰਧਾਨ, ਤਰਸੇਮ ਚੰਨਿਆਣੀ ਸਾਬਕਾ ਪ੍ਰਧਾਨ, ਹਰਜੀਤ ਸਿੰਘ ਜਾਡਲੀ ਮੀਤ ਪ੍ਰਧਾਨ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਬਲਜਿੰਦਰ ਸਿੰਘ ਸਰਪੰਚ ਮਾਣੇਵਾਲ ਪੰਚਾਇਤੀ ਰਾਜ ਸੰਸਥਾ ਦੇ ਪ੍ਰਧਾਨ, ਡਾ. ਰਣਜੀਤ ਸਿੰਘ, ਮਦਨ ਲਾਲ, ਸਤਪਾਲ, ਅਵਤਾਰ ਸਿੰਘ ਪ੍ਰਧਾਨ ਬੀ.ਸੀ ਵਿੰਗ, ਮਲਕੀਤ ਸਿੰਘ ਧੌਲ ਜਨਰਲ ਸਕੱਤਰ ਬਲਾਕ ਬਲਾਚੌਰ, ਮਨੋਹਰ ਭਾਟੀਆ ਸੀਨੀਅਰ ਆਗੂ, ਜਿੰਦਰ ਧੌਲ ਪ੍ਰਧਾਨ ਐਸ.ਸੀ ਵਿੰਗ, ਰਾਜ ਕੁਮਾਰ ਬੂੰਗੜੀ ਜਨਰਲ ਸਕੱਤਰ ਜ਼ਿਲ੍ਹਾ ਕਮੇਟੀ, ਦਾਰਾ ਸਿੰਘ ਮੋਹਰ, ਅਵਤਾਰ ਸਿੰਘ ਸਾਬਕਾ ਸਰਪੰਚ ਜਗਤਪੁਰ, ਕੁਲਦੀਪ ਸਿੰਘ ਧੌਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਅਧਿਆਪਕ ਮਸਲਿਆਂ 'ਤੇ ਕੀਤੀ ਜ਼ਿਲ੍ਹਾ ਸਿੱਖਿਆ ਅਫਸਰ ਸਾਹਿਬਾਨ ਨਾਲ ਮੀਟਿੰਗ ਅਗਲੀ ਖ਼ਬਰ ਫੈਪ ਨੈਸ਼ਨਲ ਐਵਾਰਡ 2025 'ਚ ਜੈਨ ਮਾਡਲ ਸਕੂਲ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।