28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਅਧਿਆਪਕ ਮਸਲਿਆਂ 'ਤੇ ਕੀਤੀ ਜ਼ਿਲ੍ਹਾ ਸਿੱਖਿਆ ਅਫਸਰ ਸਾਹਿਬਾਨ ਨਾਲ ਮੀਟਿੰਗ

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਮੈਂਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ ਸਮੇਂ | <br/> 03-12-2025
ਨਵਾਂਸ਼ਹਿਰ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਡੈਮੋਕੇਟਿਕ ਟੀਚਰਜ਼ ਫਰੰਟ ਨਵਾਂਸ਼ਹਿਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਔਜਲਾ ਅਤੇ ਜ਼ਿਲ੍ਹਾ ਸਕੱਤਰ ਮਨੋਹਰ ਲਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ਼੍ਰੀਮਤੀ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਨਾਲ ਪੂਰੇ ਦਫ਼ਤਰ ਦੇ ਸਟਾਫ ਨਾਲ ਕੀਤੀ ਗਈ | ਜਿਸ ਵਿੱਚ ਵਿਚਾਰੇ ਗਏ ਵੱਖ-ਵੱਖ ਮੁੱਦਿਆਂ 'ਤੇ ਬੜੇ ਸੁਖਾਵੇਂ ਮਾਹੌਲ 'ਚ ਗੱਲਬਾਤ ਹੋਈ | ਜਿਨ੍ਹਾਂ ਦਾ ਵੇਰਵਾ ਸਾਂਝਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਔਜਲਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਦਿੱਤੇ ਗਏ ਮੰਗ ਪੱਤਰ ਦੇ ਪਹਿਲੇ ਏਜੰਡੇ 'ਚ ਇਹ ਮੰਗ ਸੀ ਕਿ ਦਫਤਰ ਵਿੱਚ ਹੋਣ ਵਾਲੇ ਕੰਮਾਂ ਵਿੱਚ ਬੇਲੋੜੀ ਦੇਰੀ ਨਾਂ ਕੀਤੀ ਜਾਵੇ ਤੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ | ਜਿਸ ਉੱਪਰ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਇਹ ਵਿਸ਼ਵਾਸ ਦਵਾਇਆ ਕਿ ਅਧਿਆਪਕਾਂ ਦੇ ਐਲੀਮੈਂਟਰੀ ਜਾਂ ਸੈਕੰਡਰੀ ਦੇ ਜੋ ਪੈਂਡਿੰਗ ਕੰਮ ਹਨ, ਜੋ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸਬੰਧਤ ਹਨ, ਉਹ ਜ਼ਿਲ੍ਹਾ ਸਿੱਖਿਆ ਅਫਸਰ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਜਾਂ ਸੁਪਰਡੈਂਟ ਦੇ ਧਿਆਨ 'ਚ ਲਿਆਂਦੇ ਜਾਣ, ਉਨਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ | ਅਧਿਆਪਕਾਂ ਦੀਆਂ ਹੋਰ ਸਕੂਲਾਂ ਵਿੱਚ ਡੈਪੂਟੇਸ਼ਨਾਂ ਲਾਉਣ ਦੇ ਸਬੰਧ 'ਚ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਇਹ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਬਿਨਾ ਸਹਿਮਤੀ ਲਏ ਕਿਸੇ ਅਧਿਆਪਕ ਦੀ ਡੈਪੂਟੇਸ਼ਨ ਡਿਊਟੀ ਨਹੀਂ ਲਗਾਈ ਜਾਵੇਗੀ | 6635 ਈ.ਟੀ.ਟੀ ਅਧਿਆਪਕਾਂ ਦੇ ਅਕਤੂਬਰ ਮਹੀਨੇ ਤੋਂ ਲੈ ਕੇ ਹੁਣ ਤੱਕ ਦੀਆਂ ਪਟੀਸ਼ਨਰਜ਼ ਦੀਆਂ ਤਨਖਾਹਾਂ ਨਾ ਨਿਕਲਣ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ ਦਫ਼ਤਰ ਵੱਲੋਂ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਗਈ ਹੈ, ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਤਨਖਾਹਾਂ ਜਾਰੀ ਕਰਨ ਉੱਤੇ ਦੇਰੀ ਕੀਤੀ ਜਾ ਰਹੀ ਹੈ | ਇਸ ਲਈ ਤਨਖਾਹਾਂ ਰੁਕਣ ਲਈ ਜਿੰਮੇਵਾਰ ਜ਼ਿਲ੍ਹਾ ਖਜ਼ਾਨਾ ਦਫਤਰ ਹੈ | ਦਫਤਰ ਨਾਲ ਰਾਬਤਾ ਕਰਕੇ ਸਮੱਸਿਆ ਦਾ ਹੱਲ ਜਲਦੀ ਕਰਨ ਦਾ ਭਰੋਸਾ ਦਿੱਤਾ ਗਿਆ | ਜ਼ਿਲ੍ਹਾ ਆਗੂਆਂ ਸਕੱਤਰ ਮਨੋਹਰ ਲਾਲ, ਮੀਤ ਪ੍ਰਧਾਨ ਅਜੇ ਚਾਹੜਮਜਾਰਾ ਅਤੇ ਸ਼ੰਕਰ ਦਾਸ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਦੇ ਧਿਆਨ ਵਿੱਚ ਲਿਆਂਦੀਆਂ ਬਾਕੀ ਸਾਰੀਆਂ ਮੰਗਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਭਰੋਸਾ ਦੇ ਦਿੱਤਾ ਗਿਆ ਹੈ, ਪਰ ਬੀ. ਪੀ. ਈ. ਓ ਬੰਗਾ ਦਾ ਮਸਲਾ ਹੱਲ ਨਹੀਂ ਕੀਤਾ ਗਿਆ | ਜਿਸ ਦੀ ਵਜਾ ਬੀ. ਪੀ. ਈ. ਓ ਦਾ ਮੀਟਿੰਗ ਵਿੱਚ ਸ਼ਾਮਲ ਨਾ ਹੋਣਾ ਸੀ | ਜ਼ਿਲ੍ਹਾ ਆਗੂਆਂ ਚੰਦਰ ਸ਼ੇਖਰ, ਸਤਨਾਮ ਮੀਰਪੁਰੀ ਤੇ ਯਸ਼ਪਾਲ ਸ਼ਰਮਾ ਨੇ ਕਿਹਾ ਕਿ ਅਗਲੇ 15 ਦਿਨ ਜਥੇਬੰਦੀ ਅਧਿਆਪਕਾਂ ਦੀ ਲਾਮਬੰਦੀ ਕਰੇਗੀ, ਜੇਕਰ 15 ਦਿਨਾਂ ਦੇ ਵਿੱਚ ਬੀ.ਪੀ.ਈ.ਓ ਵਿਰੁੱਧ ਕੀਤੀ ਗਈ ਸ਼ਿਕਾਇਤ ਦਾ ਹੱਲ ਨਾ ਹੋਇਆ ਤਾਂ ਜਥੇਬੰਦੀ ਵੱਲੋਂ ਬਲਾਕ ਸਿੱਖਿਆ ਅਫਸਰ ਦੇ ਦਫ਼ਤਰ ਦਾ ਵੱਡੇ ਪੱਧਰ 'ਤੇ ਘਿਰਾਓ ਕੀਤਾ ਜਾਵੇਗਾ | ਇਸ ਮੀਟਿੰਗ ਵਿੱਚ ਬਲਵੀਰ ਭੁੱਲਰ, ਬਲਵੀਰ ਰੱਕੜ, ਰਾਜ ਕੁਮਾਰ, ਸੀ.ਐਚ.ਟੀ ਜਸਵੀਰ ਸਿੰਘ ਤੇ ਉਂਕਾਰ ਸਿੰਘ, 6635 ਅਧਿਆਪਕਾਂ ਵਿੱਚੋ ਮੈਡਮ ਰਜਿੰਦਰ ਕੌਰ ਅਤੇ ਮੈਡਮ ਨੀਲਮ ਆਦਿ ਅਧਿਆਪਕ ਸ਼ਾਮਿਲ ਸਨ |

ਪਿਛਲੀ ਖ਼ਬਰ ਅਸ਼ੋਕ ਨਾਨੋਵਾਲ ਦੇ ਪੋਜੇਵਾਲ ਵਿਖੇ ਪਾਰਟੀ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਦੀ ਜਿੱਤ ਯਕੀਨੀ -ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।