28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਅਸ਼ੋਕ ਨਾਨੋਵਾਲ ਦੇ ਪੋਜੇਵਾਲ ਵਿਖੇ ਪਾਰਟੀ ਦਫ਼ਤਰ ਦਾ ਕੀਤਾ ਉਦਘਾਟਨ

ਅਜੀਤ ਡੈਸਕ 03-12-2025
ਪੋਜੇਵਾਲ ਸਰਾਂ, 2 ਨਵੰਬਰ (ਬੂਥਗੜ੍ਹੀਆ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀਆਂ ਨੂੰ ਲੈ ਕੇ ਪੋਜੇਵਾਲ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੀਨੀਅਰ ਆਗੂ ਸਾਬਕਾ ਸਰਪੰਚ ਅਸ਼ੋਕ ਕੁਮਾਰ ਨਾਨੋਵਾਲ ਦੇ ਪੋਜੇਵਾਲ ਵਿਖੇ ਸ਼ੁਰੂ ਕੀਤੇ ਪਾਰਟੀ ਦਫ਼ਤਰ ਦਾ ਰਸਮੀ ਉਦਘਾਟਨ ਕਰਨ ਦੇ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਅਬਜ਼ਰਬਰ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਮਲ ਚੇਟਲੀ ਤੇ ਅਕਾਲੀ ਦਲ ਹਲਕਾ ਬਲਾਚੌਰ ਦੀ ਸਮੁੱਚੀ ਲੀਡਰਸ਼ਿਪ ਦੇ ਵੱਲੋਂ ਪੋਜੇਵਾਲ ਸਰਾਂ ਵਿਖੇ ਰਸਮੀ ਸ਼ੁਰਵਾਤ ਕਰਕੇ ਉਦਘਾਟਨ ਕੀਤਾ ਗਿਆ | ਇਸ ਮੌਕੇ ਕੋਰ ਕਮੇਟੀ ਮੈਂਬਰ ਕਮਲ ਚੇਟਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੰਜਾਬ ਸੂਬੇ ਦੇ ਲੋਕ ਹਮੇਸ਼ਾ ਯਾਦ ਕਰਦੇ ਹਨ | ਸ਼੍ਰੋਮਣੀ ਅਕਾਲੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਲੋਕਾਂ ਦੀ ਹਮੇਸ਼ਾ ਬਾਂਹ ਫੜ੍ਹੀ ਹੈ | ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ | ਉਨ੍ਹਾਂ ਨੇ ਪੋਜੇਵਾਲ ਜ਼ੋਨ ਦੇ ਸਮੂਹ ਪਾਰਟੀ ਦੇ ਵਰਕਰਾਂ ਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਵੱਲੋਂ ਪੋਜੇਵਾਲ ਜ਼ੋਨ ਤੋਂ ਖੜ੍ਹੇ ਕੀਤੇ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਨਾਨੋਵਾਲ ਦਾ ਵੱਧ ਤੋਂ ਵੱਧ ਸਾਥ ਦੇ ਕੇ ਉਨ੍ਹਾਂ ਨੂੰ ਵੋਟ ਪਾ ਕੇ ਕਾਮਯਾਬ ਕਰਨ | ਇਸ ਮੌਕੇ ਉਮੀਦਵਾਰ ਸਾਬਕਾ ਸਰਪੰਚ ਅਸ਼ੋਕ ਕੁਮਾਰ ਨਾਨੋਵਾਲ ਨੇ ਕਿਹਾ ਪਾਰਟੀ ਹਾਈਕਮਾਂਡ ਦੇ ਵੱਲੋਂ ਪੋਜੇਵਾਲ ਜ਼ੋਨ ਤੋਂ ਮੇਰੇ 'ਤੇ ਵਿਸ਼ਵਾਸ ਕਰਕੇ ਮੈਨੰੂ ਪਾਰਟੀ ਵੱਲੋਂ ਸੌਂਪੀ ਪੋਜੇਵਾਲ ਜ਼ੋਨ ਦੀ ਸੀਟ ਦੀ ਜ਼ਿੰਮੇਵਾਰੀ ਪਾਰਟੀ ਦੇ ਵਰਕਰਾਂ ਤੇ ਵੋਟਰਾਂ ਦੇ ਸਹਿਯੋਗ ਸਦਕਾ ਜਿੱਤਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਵੱਲੋਂ ਪਾਰਟੀ ਦੇ ਸਮੂਹ ਵਰਕਰਾਂ ਤੇ ਨੌਜਵਾਨਾਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਪਾਰਟੀ ਦਫ਼ਤਰ ਦੀ ਸ਼ੁਰੂਆਤ ਮੌਕੇ ਸ਼ਿਰਕਤ ਕੀਤੀ ਤੇ ਵੱਧ ਤੋਂ ਵੱਧ ਪਾਰਟੀ ਦੇ ਵਰਕਰਾਂ ਨੂੰ ਚੋਣ ਮੁਹਿੰਮ ਦੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸਰਦਾਰ ਜੋਗਿੰਦਰ ਸਿੰਘ ਅਟਵਾਲ, ਸਾਬਕਾ ਚੇਅਰਮੈਨ ਚੌਧਰੀ ਅਸ਼ੋਕ, ਦਿਲਾਵਰ ਸਿੰਘ ਦਿਲੀ, ਸਾਬਕਾ ਸੰਮਤੀ ਮੈਂਬਰ ਵਰਿੰਦਰ ਕਟਾਰੀਆ, ਸਾਬਕਾ ਸੰਮਤੀ ਅਸ਼ਵਨੀ ਕੁਮਾਰ ਬੱਗੂਵਾਲ, ਸਰਦਾਰ ਹਜ਼ੂਰਾ ਸਿੰਘ ਪੈਲੀ, ਠੇਕੇਦਾਰ ਵਿਜੇ ਕੁਮਾਰ ਕੁੱਕੜਸੂਹਾ, ਰਮਨ ਚੌਧਰੀ ਕਰੀਮਪੁਰ ਧਿਆਨੀ, ਵਿਪਨ ਨਾਨੋਵਾਲ, ਕੁੰਦਨ ਲਾਲ ਸਾਬਕਾ ਸਰਪੰਚ, ਮਾਸਟਰ ਦੇਵ ਰਾਜ ਸੰਡਰੇਵਾਲ, ਪਵਨ ਕੁਮਾਰ ਕੁੱਕੜਸੂਹਾ, ਹਰਮੇਸ਼ ਲਾਲ ਸੰਡਰੇਵਾਲ, ਸੁਰਿੰਦਰ ਸਿੰਘ ਸ਼ਿੰਦਾ, ਬੂਟਾ ਸਿੰਘ, ਸਰਦਾਰ ਮੋਹਨ ਸਿੰਘ ਟੱਪਰੀਆਂ, ਸੁਰਜੀਤ ਕਰੀਮਪੁਰ ਧਿਆਨੀ,

ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ 5 ਤੋਂ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਅਧਿਆਪਕ ਮਸਲਿਆਂ 'ਤੇ ਕੀਤੀ ਜ਼ਿਲ੍ਹਾ ਸਿੱਖਿਆ ਅਫਸਰ ਸਾਹਿਬਾਨ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।