ਬੰਗਾ, 2 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਇਲਾਕੇ ਭਰ 'ਚ ਸਾਰਾ ਸਾਲ ਉਡੀਕੇ ਜਾਂਦੇ ਪ੍ਰਸਿੱਧ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ 5 ਦਸੰਬਰ ਤੋਂ ਸਿੱਖ ਨੈਸ਼ਨਲ ਬੰਗਾ ਦੀ ਗਰਾਉਂਡ ਵਿਖੇ ਹੋ ਰਿਹਾ ਹੈ | ਇਸ ਬਾਰੇ ਪੈੱ੍ਰਸ ਨਾਲ ਗੱਲ ਕਰਦਿਆਂ ਪ੍ਰਬੰਧਕੀ ਸਕੱਤਰ ਹਰਜੀਤ ਸਿੰਘ ਮਾਹਲ ਅਤੇ ਪੈੱ੍ਰਸ ਸਕੱਤਰ ਤਲਵਿੰਦਰ ਸ਼ੇਰਗਿੱਲ ਨੇ ਕਿਹਾ ਕਿ ਟੂਰਨਾਮੈਂਟ ਦਾ ਉਦਘਾਟਨ ਜਗਜੀਤ ਸਿੰਘ ਰੰਧਾਵਾ ਇੰਟਰ-ਨੈਸ਼ਨਲ ਫੁੱਟਬਾਲਰ, ਅਜੀਤ ਸਿੰਘ ਖਾਨਖਾਨਾ ਅਤੇ ਬਲਕਾਰ ਸਿੰਘ ਚਾਹਲ ਵੱਲੋਂ ਸਾਂਝੇ ਰੂਪ ਵਿਚ ਕੀਤਾ ਜਾਵੇਗਾ | ਉਦਘਾਟਨੀ ਮੈਚ ਜੇ.ਸੀ.ਟੀ ਕਲੱਬ ਫਗਵਾੜਾ ਅਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜੱਬੜ ਵਿਚਕਾਰ ਖੇਡਿਆ ਜਾਵੇਗਾ | ਨਿਰੰਤਰ 6 ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਇਸ ਵਾਰ ਚੋਟੀ ਦੇ ਆਲ ਓਪਨ ਕਲੱਬਾਂ ਦੇ ਮੈਚਾਂ ਦੇ ਨਾਲ-ਨਾਲ ਸਥਾਨਕ ਪੱਧਰ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਅੰਡਰ 14 ਦੇ 4 ਟੀਮਾਂ ਦੇ ਮੈਚ ਕਰਵਾਏ ਜਾ ਰਹੇ ਹਨ | ਇਸ ਵਾਰ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਸਰਦਾਰ ਉਜਾਗਰ ਸਿੰਘ ਮਾਨ ਫਿਜ਼ੀ ਵਾਲੇ ਟਰੱਸਟ ਵੱਲੋਂ ਅੰਡਰ 14 ਦੇ ਸਾਰੇ ਖਿਡਾਰੀਆਂ ਨੂੰ ਪੰਜਾਬੀ ਨਾਵਾਂ ਵਾਲੀਆਂ ਜਰਸੀਆਂ ਦਿੱਤੀਆਂ ਜਾਣਗੀਆਂ | ਟੂਰਨਾਮੈਂਟ ਕਮੇਟੀ ਦੇ ਸਰਪ੍ਰਸਤ ਸਰਦਾਰ ਹਰਦੇਵ ਸਿੰਘ ਕਾਹਾਮਾ ਅਤੇ ਪ੍ਰਧਾਨ ਸਰਦਾਰ ਨਰਿੰਦਰ ਸਿੰਘ ਰੰਧਾਵਾ ਵੱਲੋਂ ਦੱਸਿਆ ਗਿਆ ਕਿ ਟੂਰਨਾਮੈਂਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਟੂਰਨਾਮੈਂਟ ਨੂੰ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ ਜਾਵੇਗਾ | ਟੂਰਨਾਮੈਂਟ ਦੀ ਜੇਤੂ ਕਲੱਬ ਨੂੰ 1 ਲੱਖ ਰੁਪਏ ਅਤੇ ਆਕਰਸ਼ਕ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ | ਉਪ ਜੇਤੂ ਟੀਮ ਨੂੰ 75 ਹਜ਼ਾਰ ਰੁਪਏ ਅਤੇ ਆਕਰਸ਼ਕ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ | ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਕਸ਼ਮੀਰੀ ਲਾਲ ਮੰਗੂਵਾਲ, ਗੁਰਦਿਆਲ ਸਿੰਘ ਜਗਤਪੁਰ, ਪਿ੍ੰਸੀਪਲ ਤਰਸੇਮ ਸਿੰਘ ਭਿੰਡਰ, ਸੁਰਿੰਦਰ ਸਿੰਘ ਖ਼ਾਲਸਾ, ਪ੍ਰੋਫੈਸਰ ਪਰਗਣ ਸਿੰਘ ਅਟਵਾਲ, ਜਗਤਾਰ ਝਿੱਕਾ, ਜਸਵੰਤ ਖਟਕੜ, ਜਸਵੀਰ ਸਿੰਘ ਮੰਗੂਵਾਲ, ਡਾ. ਗੁਰਮੀਤ ਸਰਾਂ, ਸਰਬਜੀਤ ਸਿੰਘ ਮੰਗੂਵਾਲ, ਫੁੱਟਬਾਲ ਕੋਚ ਜਸਬੀਰ ਸਿੰਘ ਭਾਰਟਾ, ਫੁੱਟਬਾਲ ਕੋਚ ਸਤਵੀਰ ਸਿੰਘ ਸੱਤੀ, ਅਮਨਦੀਪ ਸਿੰਘ ਥਾਂਦੀ, ਲੈਕਚਰਾਰ ਸ਼ੰਕਰ ਦਾਸ, ਨੰਬਰਦਾਰ ਸਵਰਨ ਸਿੰਘ ਕਹਮਾ, ਸੁੱਚਾ ਸਿੰਘ, ਪਿਆਰਾ ਸਿੰਘ ਨੇ ਇੱਕਜੁੱਟਤਾ ਨਾਲ ਕਿਹਾ ਕਿ ਟੂਰਨਾਮੈਂਟ ਦੀ ਸਫਲਤਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ |