28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸਿਰਜੇਗੀ ਇਤਿਹਾਸ - ਹਰਜੋਤ ਲੋਹਟੀਆ <br/>

ਅਜੀਤ ਡੈਸਕ 03-12-2025
ਮੁਕੰਦਪੁਰ, 2 ਦਸੰਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਉਪਰੰਤ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਉਮੀਦਵਾਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਪ ਪਾਰਟੀ ਇਹ ਚੋਣਾਂ ਬੜੀ ਸ਼ਾਨ ਨਾਲ ਜਿੱਤ ਕੇ ਨਵਾਂ ਇਤਿਹਾਸ ਸਿਰਜੇਗੀ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਵਿੰਗ ਪੰਜਾਬ ਆਪ ਦੇ ਸਕੱਤਰ ਅਤੇ ਨੌਜਵਾਨ ਆਗੂ ਹਰਜੋਤ ਕੌਰ ਲੋਹਟੀਆ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ | ਮੈਡਮ ਲੋਹਟੀਆ ਨੇ ਦੱਸਿਆ ਕਿ ਜਿਵੇਂ ਵਿਧਾਨ ਸਭਾ ਦੀਆਂ ਹੋਈਆਂ ਵੱਖ-ਵੱਖ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ ਉਸੇ ਤਰ੍ਹਾਂ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਉਮੀਦਵਾਰਾਂ ਅਤੇ ਪਾਰਟੀ ਕਾਡਰ 'ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ | ਉਹਨਾਂ ਦੱਸਿਆ ਕਿ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ ਅਤੇ ਪਾਰਟੀ ਵਰਕਰ ਅਤੇ ਉਮੀਦਵਾਰ ਚੋਣਾਂ 'ਚ ਕੁਦਣ ਲਈ ਪਰ ਤੋਲ ਰਹੇ ਹਨ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਹਨਾਂ ਨਤੀਜਿਆਂ ਵਿੱਚ ਆਪ ਪਾਰਟੀ ਵੱਡੀ ਜਿੱਤ ਦਰਜ ਕਰਕੇ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ |

ਪਿਛਲੀ ਖ਼ਬਰ ਸ. ਸ. ਸ. ਸ. ਬਹਿਲੂਰ ਕਲਾਂ ਵਿਖੇ ਏਡਜ਼ ਰੋਕੂ ਦਿਵਸ ਮਨਾਇਆ <br/> ਅਗਲੀ ਖ਼ਬਰ ਨਿਰਮਲ ਕੁਟੀਆ ਨੌਰਾ ਵਿਖੇ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਬਲਵੰਤ ਸਿੰਘ ਮਹਾਂਪੁਰਸ਼ਾਂ ਦੀ ਯਾਦ 'ਚ ਸਮਾਗਮ ਕਰਵਾਏ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।