ਨਵਾਂਸ਼ਹਿਰ, 2 ਦਸੰਬਰ (ਹਰਮਿੰਦਰ ਸਿੰਘ ਪਿੰਟੂ) - ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਵੰਤ ਸਿੰਘ ਨੇ ਦੱਸਿਆ ਕਿ ਸਮੂਹ ਨੰਬਰਦਾਰਾਂ ਨੂੰ ਬੇਨਤੀ ਕੀਤੀ ਕਿ ਜਿੰਨੀਆਂ ਵੀ ਤੁਹਾਡੀਆਂ ਈ. ਸੇਵਾ ਆਈ. ਡੀ ਵਿੱਚ ਪੈਡੰਸੀਆਂ ਆਉਂਦੀਆਂ ਹਨ, ਉਹਨਾਂ ਨੂੰ ਜਲਦੀ ਹੱਲ ਕਰਕੇ ਆਪੋ ਆਪਣੇ ਪਟਵਾਰੀਆਂ ਨੂੰ ਭੇਜਿਆ ਕਰੋ ਅਤੇ ਬਣਦੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਰੀਮਪੁਰ, ਸੀਨੀਅਰ ਖਜ਼ਾਨਚੀ ਰਾਵਲ ਸਿੰਘ ਮੁਬਾਰਕਪੁਰ, ਖਜ਼ਾਨਚੀ ਹਰ-ਜਸਦੇਵ ਸਿੰਘ ਸ਼ਾਹਪੁਰ ਪੱਟੀ, ਸੀਨੀਅਰ ਜਨਰਲ ਸਕੱਤਰ ਬਿਮਲ ਕੁਮਾਰ ਰਾਹੋਂ, ਜਨਰਲ ਸਕੱਤਰ ਸੁਖਜੀਵਨ ਸਿੰਘ ਕਰਨਾਣਾ, ਪ੍ਰੈੱਸ ਸਕੱਤਰ ਸੁਰਜੀਤ ਰਾਮ ਸਲੋਹ, ਤਹਿਸੀਲ ਪ੍ਰਧਾਨ ਮੇਜਰ ਲਾਲ ਕੈਂਥ ਰਾਮ ਰਾਏਪੁਰ, ਤਹਿਸੀਲ ਪ੍ਰਧਾਨ ਔੜ ਰਣਜੀਤ ਸਿੰਘ ਰਾਏਪੁਰ ਡੱਬਾ, ਨੰਬਰਦਾਰ ਟਹਿਲ ਸਿੰਘ ਚਕਲੀ, ਨੰਬਰਦਾਰ ਰੇਵਲ ਸਿੰਘ ਚੂਹੜਪੁਰ, ਨੰਬਰਦਾਰ ਕੁਲਦੀਪ ਸਿੰਘ ਵਜੀਦਪੁਰ, ਤਹਿਸੀਲ ਪ੍ਰਧਾਨ ਸੁਖਵਿੰਦਰ ਸਿੰਘ ਰਾਹੋ ਆਦਿ ਹਾਜ਼ਰ ਸਨ |