28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਯੂਰੀਆ ਤੇ ਡੀ. ਏ. ਪੀ. ਖਾਦ ਦੀ ਕਿੱਲਤ ਕਾਰਨ ਕਿਸਾਨ ਢਾਡੇ ਪ੍ਰੇਸ਼ਾਨ -ਸੁਰਜੀਤ ਸਿੰਘ ਦੋਭਾਲੀ <br/>

ਅਜੀਤ ਡੈਸਕ 03-12-2025
ਕਾਠਗੜ੍ਹ, 2 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਅਧੀਨ ਪੈਂਦੇ ਸਹਿਕਾਰੀ ਅਤੇ ਪ੍ਰਾਈਵੇਟ ਡੀਪੂਆਂ 'ਚ ਖਾਦ ਦੀ ਘਾਟ ਦੇ ਚਲਦਿਆਂ ਕਿਸਾਨ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਦੋਭਾਲੀ ਨੇ ਦੱਸਿਆ ਕਿ ਸਹਿਕਾਰੀ ਡੀਪੂਆਂ ਵਿੱਚ ਡੀ.ਏ.ਪੀ. ਅਤੇ ਯੂਰੀਆ ਖਾਦ ਨਾ ਮਾਤਰ ਹੀ ਹੈ ਜਦਕਿ ਪ੍ਰਾਈਵੇਟ ਡੀਪੂਆਂ ਨੂੰ ਹੋਲਸੇਲਰਾਂ ਵੱਲੋਂ ਸਪਲਾਈ ਨਹੀਂ ਦਿੱਤੀ ਜਾ ਰਹੀ ਅਤੇ ਇਸੇ ਖਾਦ ਦੀ ਕਿਲੱਤ ਦੇ ਚਲਦਿਆਂ ਕਿਸਾਨ ਕਾਫੀ ਪ੍ਰੇਸ਼ਾਨੀ ਵਿੱਚੋਂ ਗੁਜਰ ਰਹੇ ਹਨ ਕਿਉਂਕਿ ਕਣਕ ਦੀ ਫ਼ਸਲ ਲਈ ਖਾਦ ਦੀ ਸਖ਼ਤ ਜਰੂਰਤ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਯੂਰੀਆ ਅਤੇ ਡੀ.ਏ.ਪੀ ਖਾਦ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿਕੱਤ ਪ੍ਰੇਸ਼ਾਨੀ ਨਾ ਹੋਵੇ |

ਪਿਛਲੀ ਖ਼ਬਰ ਮੇਜਰ ਮਨਦੀਪ ਸਿੰਘ ਦੀ ਚੌਥੀ ਬਰਸੀ ਮੌਕੇ ਲਗਾਏ ਜਾਣ ਵਾਲੇ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਗੁੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣ ਬਲਬੀਰ ਸਿੰਘ ਯੂ. ਐਸ. ਏ. ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।