28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮੇਜਰ ਮਨਦੀਪ ਸਿੰਘ ਦੀ ਚੌਥੀ ਬਰਸੀ ਮੌਕੇ ਲਗਾਏ ਜਾਣ ਵਾਲੇ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਦਾ ਪੋਸਟਰ ਜਾਰੀ <br/>

ਅਜੀਤ ਡੈਸਕ 03-12-2025
ਨਵਾਂਸ਼ਹਿਰ, 2 ਦਸੰਬਰ (ਦੀਦਾਰ ਸਿੰਘ ਸ਼ੇਤਰਾ) - ਸ਼ਹੀਦ ਮੇਜਰ ਮਨਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਮੇਜਰ ਮਨਦੀਪ ਸਿੰਘ ਦੀ ਯਾਦ 'ਚ ਉਨ੍ਹਾਂ ਦੀ ਚੌਥੀ ਬਰਸੀ ਮੌਕੇ ਲਗਾਏ ਜਾਣ ਵਾਲੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਮਨਦੀਪ ਸਿੰਘ ਦੀ ਚੌਥੀ ਬਰਸੀ ਮੌਕੇ ਮੂਸਾਪੁਰ ਰੋਡ 'ਤੇ ਅੰਬੇਡਕਰ ਭਵਨ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ 7 ਦਸੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਿਸਦਾ ਉਦਘਾਟਨ ਨਰੋਆ ਪੰਜਾਬ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਕਰਨਗੇ | ਇਸ ਮੌਕੇ ਸੁਸਾਇਟੀ ਪ੍ਰਧਾਨ ਦਿਲਬਾਗ ਸਿੰਘ ਵਲੋਂ ਸ਼ਹਿਰ ਵਾਸੀਆਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਅਪੀਲ ਕੀਤੀ | ਲੋੜਵੰਦ ਮਰੀਜ਼ਾਂ ਨੂੰ ਮੌਕੇ 'ਤੇ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਇਸ ਤੋਂ ਇਲਾਵਾ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਦਵਿੰਦਰ ਸਿੰਘ ਢਾਂਡਾ ਵੱਲੋਂ ਜ਼ਰੂਰਤਮੰਦ ਮਰੀਜ਼ਾਂ ਦੇ ਮੁਫ਼ਤ 'ਚ ਅਪਰੇਸ਼ਨ ਕੀਤੇ ਜਾਣਗੇ | ਪੂਰਾ ਦਿਨ ਚਾਹ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਪੋਸਟਰ ਜਾਰੀ ਕਰਨ ਸਮੇਂ ਪ੍ਰਧਾਨ ਦਿਲਬਾਗ ਸਿੰਘ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ, ਹਰਬੰਸ ਕੌਰ ਸ਼ਹੀਦ ਦੇ ਮਾਤਾ, ਅਵਤਾਰ ਸਿੰਘ ਉਪ ਪ੍ਰਧਾਨ, ਸਤਿੰਦਰਜੀਤ ਸਿੰਘ ਵਿੱਤ ਸਕੱਤਰ, ਮੈਂਬਰ ਜਸਪਾਲ ਸਿੰਘ ਜੇ.ਪੀ, ਪਰਵਿੰਦਰ ਸਿੰਘ ਭੰਗਲ, ਡਾਕਟਰ ਪ੍ਰਭਸਿਮਰਨ ਕੌਰ, ਮੋਹਨ ਸਿੰਘ ਮੱਲ ਵਿਆਨਾ, ਮਲਕੀਅਤ ਕੌਰ ਵਿਆਨਾ, ਮਨਪ੍ਰੀਤ ਸਿੰਘ ਮੰਨਾ ਤੇ ਕਸ਼ਮੀਰ ਕੌਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਵਾਂਸ਼ਹਿਰ 'ਚ ਵਿਸ਼ਵ ਏਡਜ਼ ਰੋਕੂ ਦਿਵਸ 'ਤੇ ਕਰਵਾਇਆ ਜ਼ਿਲ੍ਹਾ ਪੱਧਰੀ ਸੈਮੀਨਾਰ ਅਗਲੀ ਖ਼ਬਰ ਯੂਰੀਆ ਤੇ ਡੀ. ਏ. ਪੀ. ਖਾਦ ਦੀ ਕਿੱਲਤ ਕਾਰਨ ਕਿਸਾਨ ਢਾਡੇ ਪ੍ਰੇਸ਼ਾਨ -ਸੁਰਜੀਤ ਸਿੰਘ ਦੋਭਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।