ਪੋਜੇਵਾਲ ਸਰਾਂ, 3 ਦਸੰਬਰ (ਬੂਥਗੜ੍ਹੀਆ)-ਥਾਣਾ ਪੋਜੇਵਾਲ ਮੁੱਖੀ ਐਸ.ਆਈ ਇੰਸਪੈਕਟਰ ਸਤਨਾਮ ਸਿੰਘ ਥਾਣਾ ਪੋਜੇਵਾਲ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਦੇ ਵਿੱਚ ਬ੍ਰਾਏ ਗਸ਼ਤ ਤੇ ਚੈਕਿੰਗ ਕਰ ਰਹੇ ਸੀ ਤਾਂ ਦੌਰਾਨੇ ਗਸ਼ਤ ਪੁਲਿਸ ਪਾਰਟੀ ਦੇ ਵੱਲੋਂ ਗੁਰਚਰਨ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕੁਨੈਲ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਨੌਜਵਾਨ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਪੋਜੇਵਾਲ ਪੁਲਿਸ ਵੱਲੋਂ ਨੌਜਵਾਨ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
4 ਗ੍ਰਾਮ ਹੈਰੋਇਨ ਸਮੇਤ ਕਾਬੂ <br/>
ਅਜੀਤ ਡੈਸਕ
04-12-2025