19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਏਡਜ਼ ਦਿਵਸ ਮਨਾਇਆ <br/>

ਅਜੀਤ ਡੈਸਕ 04-12-2025
ਬੰਗਾ, 3 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ.ਐੱਸ.ਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਪਿ੍ੰ: ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਏਡਜ਼ ਦਿਵਸ ਹਰ ਸਾਲ ਇਕ ਨਵੇਂ ਥੀਮ ਨਾਲ ਮਨਾਇਆ ਜਾਂਦਾ ਹੈ | ਇਸ ਵਰ੍ਹੇ 'ਵਿਘਨ ਨੂੰ ਦੂਰ ਕਰਨਾ, ਏਡਜ਼ ਪ੍ਰਤੀਕਿਰਿਆ ਨੂੰ ਬਦਲਣਾ' ਦੇ ਨਾਅਰੇ ਨੂੰ ਬੁਲੰਦ ਕੀਤਾ ਗਿਆ | ਇਸ ਨਾਅਰੇ ਦਾ ਮਨੋਰਥ 2030 ਤੱਕ ਏਡਜ਼ ਨੂੰ ਖ਼ਤਮ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਮੁੱਚੇ ਸਮਾਜ ਦਾ ਸਹਿਯੋਗ ਅਤੇ ਮਨੁੱਖੀ ਅਧਿਕਾਰਾਂ ਦੀ ਮੰਗ ਕਰਨਾ ਹੈ | ਏਡਜ਼ ਨੂੰ ਇੱਕ ਲਾਇਲਾਜ ਬਿਮਾਰੀ ਵਜੋਂ ਦੇਖਿਆ ਜਾਂਦਾ ਹੈ, ਜਿਸ ਦੀ ਜਾਣਕਾਰੀ ਹਰ ਵਰਗ ਦੇ ਵਿਅਕਤੀ ਲਈ ਜਰੂਰੀ ਹੈ | ਜਿਸ ਤਹਿਤ ਕਾਲਜ ਦੇ ਵਲੰਟੀਅਰਾਂ ਵੱਲੋਂ ਇਸ ਮੌਕੇ ਮਨੁੱਖੀ ਚੇਨ ਬਣਾ ਕੇ ਸੁਚੱਜਾ ਸੁਨੇਹਾ ਦਿੱਤਾ ਗਿਆ | ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਕਿਸ਼ੋਰ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਇਸ ਲਾਇਲਾਜ ਬਿਮਾਰੀ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਭਰਵਾਂ ਸਹਿਯੋਗ ਦਿੱਤਾ ਗਿਆ | ਇਸ ਮੌਕੇ ਪ੍ਰੋ. ਜਤਿੰਦਰ ਮੋਹਨ, ਪ੍ਰੋ. ਤਜਿੰਦਰ ਸਿੰਘ ਅਤੇ ਸੁਪਰਡੈਂਟ ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸੰਤ ਅਮਰ ਦਾਸ ਵੈਦ ਦੀ ਸਾਲਾਨਾ ਬਰਸੀ ਮਨਾਈ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗਾ -ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।