ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੀ ਗੁਰੂ ਨਾਨਕ ਦਰਬਾਰ ਲੰਗਰ ਹੌਲਾ-ਮੁਹੱਲਾ ਬਹਿਰਾਮ ਦੇ ਸੰਸਥਾਪਕ ਸੱਚਖੰਡ ਵਾਸੀ ਸੰਤ ਅਮਰ ਦਾਸ ਵੈਦ ਦੀ ਸਲਾਨਾ ਬਰਸੀ ਦਰਬਾਰ ਦੇ ਪ੍ਰਧਾਨ, ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਨੇ ਕੀਰਤਨ ਕੀਤਾ | ਪ੍ਰਬੰਧਕ ਕਮੇਟੀ ਵਲੋਂ ਜਿਥੇ ਦਾਨੀ ਸੱਜਣਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ, ਉਥੇ ਵੱਖ-ਵੱਖ ਦਰਬਾਰਾਂ ਤੋਂ ਆਏ ਸੰਤ ਮਹਾਂਪੁਰਸ਼ਾਂ ਨੂੰ ਵੀ ਸਿਰੋਪਾਓ ਨਾਲ ਸਨਮਾਨਿਤ ਕੀਤਾ | ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਨੇ ਸੰਗਤਾਂ ਨੂੰ ਉਪਦੇਸ਼ ਦਿੰਦਿਆ ਕਿਹਾ ਕਿ ਸਾਨੂੰ ਗੂਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਲੈ ਕੇ ਆਪਣਾ ਜੀਵਨ ਸਫਲ ਬਨਾਉਣਾ ਚਾਹੀਦਾ ਹੈ | ਇਸ ਮੌਕੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸ਼੍ਰੀ ਗੁਰੂ ਨਾਨਕ ਦਰਬਾਰ ਦੇ ਪ੍ਰਧਾਨ ਅਮਰਜੀਤ ਸਿੰਘ ਲੇਹਲ, ਬੀ.ਕੇ ਪੁਰੀ, ਅਵਤਾਰ ਸਿੰਘ ਮਾਨ, ਹਰਜੀਤ ਪਾਲ ਸਿੰਘ ਕਾਹਲੋਂ, ਨੰਬਰਦਾਰ ਹਰਪਾਲ ਸਿੰਘ, ਚਰਨਜੀਤ ਸਿੰਘ ਰੰਧਾਵਾ, ਬੁੱਧ ਰਾਮ, ਗੁਰਸੇਵਕ ਸਿੰਘ, ਬੀਬੀ ਪਰਮਜੀਤ ਕੌਰ ਸਾਬਕਾ ਪੰਚ, ਨਰੰਜਣ ਸਿੰਘ ਝੰਡੇਰ ਕਲਾਂ, ਜਸਵੀਰ ਸਿੰਘ ਨਾਗਰਾ ਪ੍ਰਧਾਨ ਗੁਰਦੁਆਰਾ ਕਲਗੀਧਰ ਸਾਹਿਬ, ਕਲਿਆਣ ਸਿੰਘ, ਮੋਹਣ ਲਾਲ ਸਰਪੰਚ, ਬਲਦੇਵ ਰਾਮ, ਸਤਨਾਮ ਸਿੰਘ ਨਾਗਰਾ, ਬਲਵੀਰ ਸਿੰਘ ਸੈਣੀ, ਜੈ ਪਾਲ ਚੱਕਰਾਮੂ, ਕੁਲਵੀਰ ਸਿੰਘ, ਬੀਬੀ ਜਗੀਰ ਕੌਰ, ਇੰਦਰਜੀਤ ਸਿੰਘ, ਸੋਹਣ ਲਾਲ, ਭਾਈ ਜਗਮੋਹਣ ਸਿੰਘ, ਭਾਈ ਅਵਤਾਰ ਸਿੰਘ ਸਿੰਘ, ਪਰਮਜੀਤ ਸਿੰਘ, ਇਕਬਾਲ ਸਿੰਘ, ਪਰਮਿੰਦਰ ਸਿੰਘ, ਮਨਜੀਤ ਸਿੰਘ ਜੀਂਦੋਵਾਲ, ਮਨਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |