19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤਾਂਗੇ -ਸ਼ੁਕਾਰ <br/>

ਅਜੀਤ ਡੈਸਕ 04-12-2025
ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਦਸੰਬਰ 14 ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਮੂਹ ਵਰਕਰਾਂ ਦੇ ਸਹਿਯੋਗ ਨਾਲ ਪੂਰੀ ਤਿਆਰੀ ਨਾਲ ਜਿੱਤਾਂਗੇ | ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇ. ਸੁਖਦੀਪ ਸਿੰਘ ਸ਼ੁਕਾਰ ਨੇ ਹਲਕੇ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਇਥੇ ਆਖੇ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਲੋਕਾਂ ਦਾ ਬਹੁਤ ਉਤਸ਼ਾਹ ਹੈ ਅਤੇ ਲੋਕ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਲਈ ਵੀ ਬਹੁਤ ਕਾਹਲੇ ਹਨ | ਉਨ੍ਹਾਂ ਹੋਰ ਕਿਹਾ ਕਿ ਲੋਕਾਂ ਨੇ ਕਈ ਪਾਰਟੀਆਂ ਦੇਖ ਲਈਆਂ ਹਨ ਜੋ ਮਾਣ-ਸਤਿਕਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਰਕਰਾਂ ਦਾ ਹੈ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਆਪ' ਸ਼ਾਨ ਨਾਲ ਜਿੱਤੇਗੀ - ਆਗੂ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਕਮਿਸਟਰੀ ਵਿਭਾਗ ਵਲੋਂ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਮੌਕੇ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।