19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲੇ

ਅਜੀਤ ਡੈਸਕ 04-12-2025
ਗੁਣਾਚੌਰ, 3 ਦਸੰਬਰ (ਅਮਰੀਕ ਕਟਾਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗੈਰ ਰਾਜਨੀਤਿਕ ਦਲ ਦੀ ਇੱਕ ਅਹਿਮ ਮੀਟਿੰਗ ਦੁਸਾਂਝਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਢੀਂਡਸਾ ਦੀ ਪ੍ਰਧਾਨਗੀ 'ਚ ਹੋਈ | ਜਿਸ 'ਚ ਕਿਸਾਨ ਯੂਨੀਅਨ ਦੇ ਵਿਸਥਾਰ ਨੂੰ ਲੈ ਕੇ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਉਪਰੰਤ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਕਿਸਾਨਾਂ ਨੂੰ ਜੋ ਮੁਸ਼ਕਿਲਾਂ ਆ ਰਹੀਆਂ ਹਨ ਉਸ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਇੱਕ ਪਲੇਟਫਾਰਮ 'ਤੇ ਇਕੱਠੇ ਕਰਕੇ ਵਿਉਂਤਬੰਦੀ ਨਾਲ ਸਰਕਾਰ ਦੇ ਖਿਲਾਫ ਇਕੱਠ ਕੀਤਾ ਜਾਵੇਗਾ | ਇਸ ਮੌਕੇ ਪਿੰਡ ਦੇ ਨੌਜਵਾਨ ਤੇ ਕਿਸਾਨਾਂ 'ਚ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਗੈਰ ਰਾਜਨੀਤਿਕ ਦਲ 'ਚ ਸ਼ਾਮਿਲ ਹੋ ਕੇ ਮਾਣ ਮਹਿਸੂਸ ਕੀਤਾ | ਇਸ ਮੌਕੇ ਵੱਖ-ਵੱਖ ਆਗੂਆਂ ਤੋਂ ਇਲਾਵਾ ਮਨਜੀਤ ਸਿੰਘ ਅੜਕ ਸਰਪੰਚ, ਗੁਰਨਾਮ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਖਾਬੜਾ, ਜਸਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਬੂਟਾ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਕੁਲਦੀਪ ਸਿੰਘ, ਬਹਾਦਰ ਸਿੰਘ , ਤਾਰਨ ਸਿੰਘ, ਗੁਰਮੁਖ, ਭੁਪਿੰਦਰ ਸਿੰਘ ਤੇ ਜੀਤ ਬਾਬਾ ਜਗਤਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੰਦੋਲਾ ਪਰਿਵਾਰ ਵਲੋਂ ਹੱਪੋਵਾਲ ਸਕੂਲ 'ਚ ਗਰਮ ਵਰਦੀਆਂ ਵੰਡੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਆਪ' ਸ਼ਾਨ ਨਾਲ ਜਿੱਤੇਗੀ - ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।