18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੋਸਟਰ ਮੇਕਿੰਗ ਮੁਕਾਬਲੇ 'ਚ ਇੰਦਰਪੁਰੀ ਸਰਕਾਰੀ ਸਕੂਲ ਹੇੜੀਆਂ ਦੀ ਦੀਕਸ਼ਾ ਰਹੀ ਅੱਵਲ <br/>

ਅਜੀਤ ਡੈਸਕ 04-12-2025
ਔੜ/ਝਿੰਗੜਾਂ, 3 ਦਸੰਬਰ (ਕੁਲਦੀਪ ਸਿੰਘ ਝਿੰਗੜ)-ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਨੌਰਾ ਵਿਖੇ ਵਿਸ਼ਵ ਏਡਜ਼ ਦਿਵਸ 'ਤੇ ਜ਼ਿਲਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਜ਼ਿਲਾ ਸਿੱਖਿਆ ਅਫ਼ਸਰ ਦੀ ਅਗਵਾਈ ਵਿੱਚ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿੱਚ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਮੁਕਾਬਲਿਆਂ ਵਿੱਚ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਦੀ ਵਿਦਿਆਰਥਣ ਦੀਕਸ਼ਾ ਪੁੱਤਰੀ ਬਲਕਾਰ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ | ਇਸ ਖੁਸ਼ੀ ਦੇ ਮੌਕੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਵਿਦਿਆਰਥਣ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਹਨਾਂ ਅਗਵਾਈ ਕਰਨ ਵਾਲੇ ਅਧਿਆਪਕਾਂ ਮਾ. ਜਤਿੰਦਰ ਕੁਮਾਰ, ਪੂਜਾ, ਸੀਮਾ ਕਲਸੀ ਅਤੇ ਨਵਜੋਤ ਕੌਰ ਦੀ ਪ੍ਰਸੰਸਾ ਕੀਤੀ | ਪਿ੍ੰਸੀਪਲ ਜਸਵਿੰਦਰ ਕੌਰ ਤੇ ਸਟਾਫ ਵਲੋਂ ਜੇਤੂ ਵਿਦਿਆਰਥਣ ਦੀਕਸ਼ਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਲੈਕਚਰਾਰ ਮੱਖਣ ਬਖਲੌਰ, ਮਾ. ਜਤਿੰਦਰ ਕੁਮਾਰ, ਮਾ. ਨਰਿੰਦਰ ਸਿੰਘ, ਸੀਮਾ ਰਾਣੀ, ਮਨਦੀਪ ਕੌਰ, ਪਰਮਜੀਤ ਕੌਰ, ਅਨੀਤਾ ਰਾਣੀ, ਨਵਜੋਤ ਕੌਰ, ਇੰਦਰਜੋਤ, ਮਨਪ੍ਰੀਤ, ਕੈਂਪਸ ਮੈਨੇਜਰ ਪਰਮਜੀਤ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿ੍ੰਸੀਪਲ ਬੰਦਨਾ ਜੋਸ਼ੀ ਨੇ ਨੈਸ਼ਨਲ ਪੱਧਰ 'ਤੇ ਜਿੱਤਿਆ ਪ੍ਰਾਈਡ ਆਫ ਸਕੂਲ ਪੁਰਸਕਾਰ <br/> ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਵਲੋਂ ਤਿੰਨ ਦਿਨਾ ਹੜਤਾਲ ਸ਼ੁਰੂ -ਅਵਤਾਰ ਸਿੰਘ ਚੱਕ ਗੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।