18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਸ਼ਵ ਅੰਗਹੀਣ ਦਿਵਸ ਮੌਕੇ ਪੰਜਾਬ ਸਰਕਾਰ ਮੰਗਾਂ ਪੂਰੀਆਂ ਕਰੇ -ਆਗੂ <br/>

ਅਜੀਤ ਡੈਸਕ 04-12-2025
ਨਵਾਂਸ਼ਹਿਰ, 3 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵ ਅੰਗਹੀਣ ਦਿਵਸ 3 ਦਸੰਬਰ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ, ਜਿੱਥੇ ਭਾਰਤ ਸਰਕਾਰ ਵੱਲੋਂ ਦਿਵਿਆਂਗ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ | ਇਸ ਦਿਨ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਰਾਜਾਂ ਵੱਲੋਂ ਰਾਜ ਪੱਧਰੀ 'ਤੇ ਜ਼ਿਲਾ ਪੱਧਰੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ | ਉੱਥੇ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਇਸ ਤਰਾਂ ਦਾ ਕੋਈ ਵੀ ਸਮਾਗਮ ਕਰਵਾਉਣਾ ਜਾਇਜ਼ ਨਹੀਂ ਸਮਝਿਆ ਜਾ ਰਿਹਾ | ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ਦਿਵਿਆਂਗ ਆਗੂਆਂ ਵੱਲੋਂ ਜਦੋਂ ਅੰਗਹੀਣ ਦਿਵਸ ਨਾ ਮਨਾਉਣ ਲਈ ਵਿਰੋਧ ਸ਼ੂਰੂ ਕਰ ਦਿੱਤਾ ਜਾਂਦਾ ਹੈ ਫਿਰ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਪਹੁੰਚ ਤੋਂ ਦੂਰ ਰਾਜ ਪੱਧਰੀ ਸਮਾਗਮ ਕਰਕੇ ਉਲਾਂਭਾ ਲਾ ਦਿੱਤਾ ਜਾਂਦਾ ਹੈ | ਇਸ ਮੌਕੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਜ਼ਿਲਾ ਪ੍ਰਧਾਨ ਤਰਨਤਾਰਨ ਗੁਰਪ੍ਰੀਤ ਸਿੰਘ ਗਿੱਲ, ਜ਼ਿਲਾ ਪ੍ਰਧਾਨ ਗੁਰਦਾਸਪੁਰ ਗੁਰਿੰਦਰ ਸਿੰਘ ਢਿੱਲੋਂ, ਜ਼ਿਲਾ ਪ੍ਰਧਾਨ ਸ਼ਹੀਦ ਭਗਤ ਸਿੰਘ ਜਸਵਿੰਦਰ ਕੁਮਾਰ ਸਲੋਹ, ਜ਼ਿਲਾ ਪ੍ਰਧਾਨ ਅੰਮਿ੍ਤਸਰ ਬਲਵਿੰਦਰ ਸਿੰਘ ਨਿੱਝਰ, ਸੀਨੀਅਰ ਆਗੂ ਕਪੂਰਥਲਾ ਲਹਿੰਬਰ ਸਿੰਘ ਤੂਰ, ਜਲੰਧਰ ਪ੍ਰਧਾਨ ਰਾਮ ਲੁਭਾਇਆ, ਇੰਦ੍ਰ ਬਰਾੜ ਜ਼ਿਲਾ ਪ੍ਰਧਾਨ ਪਟਿਆਲਾ, ਕੁਲਦੀਪ ਸਿੰਘ ਜ਼ਿਲਾ ਪ੍ਰਧਾਨ ਲੁਧਿਆਣਾ ਤੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਦਵਿੰਦਰ ਕੌਰ ਫਗਵਾੜਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਫਿਰ ਅਕਤੂਬਰ ਮਹੀਨੇ ਤੋਂ ਅੱਧਾ ਰਾਜ ਵਿੱਤੀ ਸਹਾਇਤਾ ਪੈਨਸ਼ਨ ਨੂੰ ਤਰਸ ਰਿਹਾ ਹੈ | ਸੈਣੀ ਨੇ ਦਿਵਿਆਂਗ ਵਰਗ ਦੀ ਭਲਾਈ ਲਈ ਆਪਣੇ ਖੂਨ ਨਾਲ 2500 ਰੁਪਏ ਪੈਨਸ਼ਨ ਦੀ ਦਿੱਤੀ ਹੋਈ ਗਰੰਟੀ ਯਾਦ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਲਿਖਿਆ ਸੀ ਅਤੇ ਅਨੇਕਾਂ ਮੀਟਿੰਗਾਂ ਦੇ ਬਾਵਜ਼ੂਦ ਸਰਕਾਰ ਨੇ ਇਨਾਂ ਦੇ ਸੰਘਰਸ਼ ਨੂੰ ਟਿੱਚ ਸਮਝਿਆ ਹੈ | ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਕਿਹਾ ਕਿ ਅਸੀ ਪੰਜਾਬ ਸਰਕਾਰ ਤੋ ਮੰਗ ਕਰਦੇ ਹਾਂ ਕਿ ਸਾਡੀਆ ਮੰਗਾਂ ਪੁਰੀਆ ਕੀਤੀਆ ਜਾਣ |

ਪਿਛਲੀ ਖ਼ਬਰ ਰੋਜ਼ਾ ਸ਼ਰੀਫ਼ ਮੰਢਾਲੀ ਵਿਖੇ ਸਾਲਾਨਾ ਮੇਲਾ 12 ਤੋਂ <br/> ਅਗਲੀ ਖ਼ਬਰ ਪਿ੍ੰਸੀਪਲ ਬੰਦਨਾ ਜੋਸ਼ੀ ਨੇ ਨੈਸ਼ਨਲ ਪੱਧਰ 'ਤੇ ਜਿੱਤਿਆ ਪ੍ਰਾਈਡ ਆਫ ਸਕੂਲ ਪੁਰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।