ਬੰਗਾ, 3 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਬ੍ਰਹਮ ਗਿਆਨੀ ਸੰਤ ਬਾਬਾ 108 ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਯਾਦ 'ਚ ਸਲਾਨਾ ਜੋੜ ਮੇਲਾ 4 ਦਸੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਨਿਰਮਲ ਕੁਟੀਆ ਸੰਤ ਬਾਬਾ ਘਨੱਯਾ ਸਿੰਘ ਤਾਰੂ ਕਾ ਬਾੜਾ ਨੇੜੇ ਲਾਲ ਪੈਲੇਸ ਫਗਵਾੜਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ | ਜਿਸ ਵਿਚ ਰਾਗੀ-ਢਾਡੀ ਸੰਗਤਾਂ ਨੂੰ ਨਿਹਾਲ ਕਰਨਗੇ | ਇਸੇ ਤਰਾਂ ਵੱਖ-ਵੱਖ ਅਸਥਾਨਾਂ ਤੋਂ ਪੁੱਜੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਕਥਾ ਤੇ ਗੁਰਬਾਣੀ ਸ਼ਬਦ ਵਿਚਾਰ ਸਰਵਣ ਕਰਵਾਉਣਗੇ |