18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁ. ਗੁਰਪਲਾਹ ਸਾਹਿਬ ਪੰਜ ਟਾਹਲੀਆਂ ਵਿਖੇ ਗੁਰਮਤਿ ਸਮਾਗਮ ਅੱਜ ਤੋਂ <br/>

ਅਜੀਤ ਡੈਸਕ 04-12-2025
ਬਹਿਰਾਮ, 3 ਦਸੰਬਰ (ਸਰਬਜੀਤ ਸਿੰਘ ਰਾਣਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਗੁਰਪਲਾਹ ਸਾਹਿਬ ਪੰਜ ਟਾਹਲੀਆਂ ਪਿੰਡ ਚੱਕ ਗੁਰੂ ਵਿਖੇ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸ੍ਰੀ ਆਨੰਦਪੁਰ ਸਾਹਿਬ ਜੀ ਦੀ ਅਗਵਾਈ 'ਚ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 4 ਅਤੇ 5 ਦਸੰਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | 4 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾਵੇਗੀ | 5 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁਲ੍ਹੇ ਪੰਡਾਲ਼ ਵਿੱਚ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਭਾਈ ਸਤਵਿੰਦਰ ਸਿੰਘ ਮੁੱਖ ਗ੍ਰੰਥੀ ਗੁ. ਪੰਜ ਟਾਹਲੀਆਂ, ਭਾਈ ਜਗਜੀਤ ਸਿੰਘ ਚੱਕ ਰਾਮੂ ਹਜ਼ੂਰੀ ਰਾਗੀ ਗੁ. ਗੁਰਪਲਾਹ ਸਾਹਿਬ, ਗਿਆਨੀ ਸੁਖਵੀਰ ਸਿੰਘ ਗੁਰੂ ਨਾਨਕ ਦੱਲ ਮੜੀਆਂ ਵਾਲੇ ਕਵੀਸ਼ਰੀ ਜਥਾ, ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਸ੍ਰੀ ਫ਼ਤਹਿਗੜ੍ਹ ਸਾਹਿਬ ਸੰਗਤਾਂ ਨੂੰ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜ ਕੇ ਨਿਹਾਲ ਕਰਨਗੇ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ -ਹਰਵਿੰਦਰ ਕੌਰ ਸਿਆਣ <br/> ਅਗਲੀ ਖ਼ਬਰ ਸੰਤ ਮਹਾਂਪੁਰਸ਼ ਪਠਲਾਵਾ ਵਾਲਿਆਂ ਦੀ ਯਾਦ 'ਚ ਮੇਲਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।