ਬਲਾਚੌਰ, 3 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤਾਂ ਦਰਜ ਕਰਨਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਉਸੀਪਲ ਕੌਂਸਲ ਬਲਾਚੌਰ ਦੀ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਕੌਰ ਸਿਆਣ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਸਦਕੇ ਜਿੱਥੇ ਪੰਜਾਬ ਦਾ ਹਰ ਵਰਗ ਬਾਗੋਬਾਗ ਹੈ, ਉਥੇ ਜਿਸ ਤਰਾਂ ਪੰਜਾਬ ਦੀਆਂ ਜਿਮਨੀ ਚੋਣਾਂ ਵਿੱਚ ਆਪ ਨੇ ਜਬਰਦਸਤ ਜਿੱਤਾਂ ਦਰਜ ਕੀਤੀਆਂ, ਉਸੇ ਤਰਾਂ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਵਿੱਚ ਪੰਜਾਬ ਵਾਸੀ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ-ਇਕ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕਰ ਰਹੀ ਹੈ | ਇਸ ਮੌਕੇ ਸੀਨੀਅਰ ਆਗੂ ਜਸਵਿੰਦਰ ਸਿੰਘ ਸਿਆਣ ਨੇ ਦੱਸਿਆ ਕਿ ਜੇਕਰ ਕੋਈ ਸਿਆਸੀ ਪਾਰਟੀ ਪੰਜਾਬ ਹਿਤੈਸ਼ੀ ਹੈ ਤਾਂ ਉਹ ਆਮ ਆਦਮੀ ਪਾਰਟੀ ਹੀ ਹੈ |