18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ -ਹਰਵਿੰਦਰ ਕੌਰ ਸਿਆਣ <br/>

ਅਜੀਤ ਡੈਸਕ 04-12-2025
ਬਲਾਚੌਰ, 3 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤਾਂ ਦਰਜ ਕਰਨਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਉਸੀਪਲ ਕੌਂਸਲ ਬਲਾਚੌਰ ਦੀ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਕੌਰ ਸਿਆਣ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਸਦਕੇ ਜਿੱਥੇ ਪੰਜਾਬ ਦਾ ਹਰ ਵਰਗ ਬਾਗੋਬਾਗ ਹੈ, ਉਥੇ ਜਿਸ ਤਰਾਂ ਪੰਜਾਬ ਦੀਆਂ ਜਿਮਨੀ ਚੋਣਾਂ ਵਿੱਚ ਆਪ ਨੇ ਜਬਰਦਸਤ ਜਿੱਤਾਂ ਦਰਜ ਕੀਤੀਆਂ, ਉਸੇ ਤਰਾਂ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਵਿੱਚ ਪੰਜਾਬ ਵਾਸੀ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ-ਇਕ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕਰ ਰਹੀ ਹੈ | ਇਸ ਮੌਕੇ ਸੀਨੀਅਰ ਆਗੂ ਜਸਵਿੰਦਰ ਸਿੰਘ ਸਿਆਣ ਨੇ ਦੱਸਿਆ ਕਿ ਜੇਕਰ ਕੋਈ ਸਿਆਸੀ ਪਾਰਟੀ ਪੰਜਾਬ ਹਿਤੈਸ਼ੀ ਹੈ ਤਾਂ ਉਹ ਆਮ ਆਦਮੀ ਪਾਰਟੀ ਹੀ ਹੈ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਕਾਂਗਰਸ 'ਚ ਹੋਈ ਸ਼ਾਮਿਲ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗੀ -ਹਰਵਿੰਦਰ ਕੌਰ ਸਿਆਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।