18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਾਂਗਰਸ ਨੇ ਹਲਕਾ ਬੰਗਾ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦਾ ਕੀਤਾ ਐਲਾਨ <br/>

ਅਜੀਤ ਡੈਸਕ 04-12-2025
ਬੰਗਾ, 3 ਦਸੰਬਰ (ਸੁਰਿੰਦਰ ਸਿੰਘ ਕਰਮ)-ਕਾਂਗਰਸ ਪਾਰਟੀ ਨੇ ਹਲਕਾ ਬੰਗਾ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅਬਜ਼ਰਵਰ ਪਵਨ ਦੀਵਾਨ ਨੇ ਉਮੀਦਵਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈ ਮੰਗੂਪੁਰ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਤਵੀਰ ਸਿੰਘ ਪੱਲੀ-ਝਿੱਕੀ, ਮੀਨਾ ਸੂੰਢ, ਬਲਾਕ ਕਾਂਗਰਸ ਪ੍ਰਧਾਨਾਂ ਕੁਲਵਰਨ ਸਿੰਘ ਥਾਂਦੀਆਂ ਅਤੇ ਰਾਮਦਾਸ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਉਮੀਦਵਾਰਾਂ ਦੇ ਨਾਮਾਂ ਉਪਰ ਫੈਸਲਾ ਲਿਆ ਗਿਆ ਹੈ | ਪਾਰਟੀ ਵੱਲੋਂ ਬਲਾਕ ਬੰਗਾ ਲਈ ਜ਼ਿਲ੍ਹਾ ਪ੍ਰੀਸ਼ਦ ਜੋਨ ਵਾਸਤੇ ਹਲਕਾ ਖਟਕੜ ਕਲਾਂ ਤੋਂ ਕਮਲ, ਬਾਹੜੋਵਾਲ ਤੋਂ ਕਰਮਜੀਤ, ਕੁਲਥਮ ਤੋਂ ਬਿਮਲਾ ਦੇਵੀ ਬੰਗਾ ਅਤੇ ਮੁਕੰਦਪੁਰ ਤੋਂ ਰਾਮਦਾਸ ਸਿੰਘ ਨੂੰ ਉਮੀਦਵਾਰ ਬਣਾਇਆ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਲੈ ਕੇ ਬਹੁਤ ਉਤਸਾਹ ਤੇ ਭਰੋਸਾ ਹੈ ਅਤੇ ਪਾਰਟੀ ਉਮੀਦਵਾਰ ਇਨ੍ਹਾਂ ਚੋਣਾਂ ਦੌਰਾਨ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰਨਗੇ |

ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਜ਼ੋਨ ਨਵਾਂਸ਼ਹਿਰ ਦੀ ਹੋਈ ਛਿਮਾਹੀ ਇਕੱਤਰਤਾ <br/> ਅਗਲੀ ਖ਼ਬਰ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਜੋੜ ਮੇਲਾ 15 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।