17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ 4 ਜਨਵਰੀ ਨੂੰ -ਬਲਦੇਵ ਭਾਰਤੀ <br/>

ਅਜੀਤ ਡੈਸਕ 06-12-2025
ਉਸਮਾਨਪੁਰ, 5 ਦਸੰਬਰ (ਸੰਦੀਪ ਮਝੂਰ) - ਪੰਜਾਬ ਦੀਆਂ ਦਲਿਤ ਅਤੇ ਪੱਛੜੇ ਵਰਗਾਂ ਦੀਆਂ 27 ਮੁਲਾਜ਼ਮ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਸੂਬਾ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਦੀ ਪ੍ਰਧਾਨਗੀ ਹੇਠ 6 ਦਸੰਬਰ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਅਤੇ ਘਿਰਾਓ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਸੂਬਾਈ ਮੀਡੀਆ ਇੰਚਾਰਜ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਹੁਣ 4 ਜਨਵਰੀ 2026 ਨੂੰ ਹੋਵੇਗਾ | ਉਨ੍ਹਾਂ ਦੱਸਿਆ ਕਿ ਕਮੇਟੀ ਦੇ ਨੁਮਾਇੰਦਿਆਂ ਨਾਲ 22 ਦਸੰਬਰ 2022 ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਰਮੇਸ਼ ਕੁਮਾਰ ਵਧੀਕ ਮੁੱਖ ਸਕੱਤਰ ਦੀ ਅਗਵਾਈ 'ਚ ਸਮੂਹ ਵਿਭਾਗਾਂ ਦੇ ਪਿ੍ੰਸੀਪਲ ਸਕੱਤਰਾਂ ਵੱਲੋਂ ਕਮੇਟੀ ਦੇ 30 ਸੂਤਰੀ ਮੰਗ ਪੱਤਰ ਅਧਾਰਤ ਤਿਆਰ ਕੀਤੀ ਗਈ 256 ਸਫਿਆਂ ਦੀ ਰਿਪੋਰਟ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾਂ ਨੂੰ 16 ਅਗਸਤ 2023 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੌਂਪ ਦਿੱਤੀ ਗਈ ਸੀ | ਪਰ ਪੰਜਾਬ ਸਰਕਾਰ ਇਸ ਰਿਪੋਰਟ ਲਾਗੂ ਕਰਨ ਦੀ ਗੱਲ ਤਾਂ ਦੂਰ ਇਸ ਨੂੰ ਜਨਤਕ ਕਰਨ ਤੋਂ ਘੇਸਲ ਵੱਟੀ ਬੈਠੀ ਹੈ | ਉਨ੍ਹਾਂ ਦੱਸਿਆ ਕਿ 4 ਜਨਵਰੀ ਨੂੰ ਹੋਣ ਵਾਲੇ ਇਸ ਰੋਸ ਪ੍ਰਦਰਸ਼ਨ ਅਤੇ ਜ਼ਬਰਦਸਤ ਘਿਰਾਓ ਵਿੱਚ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐਨ.ਐਲ.ਓ) ਦੇ ਵਲੰਟੀਅਰਾਂ ਵਲੋਂ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ |

ਪਿਛਲੀ ਖ਼ਬਰ ਡਾ. ਅੰਬੇਡਕਰ ਪਬਲਿਕ ਹਾਈ ਸਕੂਲ ਸੂੰਢ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਧਾਨ ਐਡਵੋਕੇਟ ਭੱਟੀ ਦੀ ਅਗਵਾਈ 'ਚ ਕਰਵਾਇਆ ਅਗਲੀ ਖ਼ਬਰ ਇਫਟੂ ਵਲੋਂ ਚਾਰ ਕਿਰਤ ਕੋਡ ਦੀਆਂ ਕਾਪੀਆਂ ਫੂਕਣ ਅਤੇ ਮੁਜ਼ਾਹਰੇ ਕਰਨ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।