20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਤੁਰੰਤ ਅਸਲਾ ਥਾਣੇ ਜਮ੍ਹਾਂ ਕਰਵਾਉਣ-ਐਸ.ਐਚ.ਓ. <br/>

ਅਜੀਤ ਡੈਸਕ 07-12-2025
ਰਾਹੋਂ, 6 ਦਸੰਬਰ (ਉਂਕਾਰ ਸਿੰਘ ਰਾਠੋਰ) - ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਮੁਖੀ ਰਾਹੋਂ ਐੱਸ.ਐੱਚ.ਓ ਇੰਸਪੈਕਟਰ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਥਾਣਾ ਰਾਹੋਂ ਦੇ ਨਾਲ ਸਬੰਧਤ ਅਸਲਾ ਧਾਰਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਲਾਇਸੰਸੀ ਅਸਲਾ ਥਾਣਾ ਰਾਹੋਂ ਵਿਖੇ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਆਦਰਸ਼ ਚੋਣ ਜਾਬਤੇ ਨੂੰ ਇਨ ਬਿਨ ਲਾਗੂ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਜਮ੍ਹਾਂ ਕੀਤਾ ਹੋਇਆ ਅਸਲਾ ਚੋਣਾਂ ਤੋਂ ਬਾਅਦ ਅਸਲਾ ਧਾਰਕਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ | ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ 2025 ਦੀਆਂ ਚੋਣਾਂ 14ਦਸੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ | ਉਹਨਾਂ ਕਿਹਾ ਕਿ ਹਲਕੇ ਦੇ ਅਸਲਾ ਲਾਇਸੰਸ ਵਾਲੇ ਲੋਕ ਆਪਣਾ ਅਸਲਾ ਥਾਣਾ ਰਾਹੋਂ ਵਿਚ ਜਲਦੀ ਹੀ ਜਮ੍ਹਾਂ ਕਰਵਾ ਦੇਣ | ਉਨ੍ਹਾਂ ਕਿਹਾ ਕਿ ਉਕਤ ਪਾਬੰਦੀ ਦੇ ਹੁਕਮ 17 ਦਸੰਬਰ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਵਚਨਬੱਧ-ਸਿਵਲ ਸਰ... ਅਗਲੀ ਖ਼ਬਰ ਸਰਪੰਚ ਦਿਲਬਾਗ ਸਿੰਘ ਤੇ ਗ੍ਰਾਮ ਪੰਚਾਇਤ ਵਲੋਂ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਨੌਰਾ ਨਾਲ ਮੀਟਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।