20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਅਮਨਦੀਪ ਕੌਰ ਤੇ ਕਰਨਵੀਰ ਕਟਾਰੀਆ ਦੇ ਹੱਕ 'ਚ ਚੰਦਿਆਣੀ ਕਲਾਂ ਵਿਖੇ ਹੋਇਆ ਭਰਵਾਂ ਇਕੱਠ <br/>

ਅਜੀਤ ਡੈਸਕ 07-12-2025
ਪੋਜੇਵਾਲ ਸਰਾਂ, 6 ਦਸੰਬਰ (ਬੂਥਗੜ੍ਹੀਆ)-ਸੂਬੇ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਬਲਾਕ ਸੜੋਆ ਦੇ ਮਾਲੇਵਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ੍ਹ ਰਹੇ ਅਮਨਦੀਪ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਕਰਨਵੀਰ ਕਟਾਰੀਆ ਦੇ ਹੱਕ 'ਚ ਪਿੰਡ ਚੰਦਿਆਣੀ ਕਲਾਂ ਦੇ ਵਿੱਚ ਭਰਵਾਂ ਇਕੱਠ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕਾ ਸ਼ੰਤੋਸ ਕਟਾਰੀਆ, ਚੇਅਰਮੈਨ ਸਤਨਾਮ ਜਲਾਲਪੁਰ, ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਵੱਲੋਂ ਦੋਨਾਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਤੇ ਪਿੰਡਾਂ ਦੇ ਲੋਕਾਂ ਨੂੰ ਸਰਕਾਰ ਦੇ ਦੁਆਰਾ ਕੀਤੇ ਕਾਰਜਾਂ ਦੇ ਬਾਰੇ ਵੀ ਵਿਸਥਾਰ ਪੂਰਵਕ ਜਾਣੂ ਕਰਵਾਇਆ | ਇਸ ਮੌਕੇ ਸਮੂਹ ਨਗਰ ਚੰਦਿਆਣੀ ਕਲਾਂ ਦੇ ਵੱਲੋਂ ਆਪਣੀ ਵੋਟ ਪਾਉਣ ਦਾ ਵਿਸ਼ਵਾਸ ਦਿਵਾਇਆ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਬਲਾਚੌਰ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਗਏ ਅਲਾਟ ਅਗਲੀ ਖ਼ਬਰ ਸੰਜੀਵ ਪੁਰੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।