22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਨ ਨਾਲ ਜਿੱਤੇਗਾ - ਗੁਰਪ੍ਰੀਤ ਗੁੱਜਰ <br/>

ਅਜੀਤ ਡੈਸਕ 07-12-2025
ਬਲਾਚੌਰ, 5 ਦਸੰਬਰ (ਨਰੇਸ਼ ਧੌਲ) - ਪੰਜਾਬ ਅੰਦਰ 14 ਦਸੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਲਕਾ ਵਾਸੀਆਂ ਦੇ ਸਹਿਯੋਗ ਸਦਕਾ ਪੂਰੀ ਸ਼ਾਨ ਨਾਲ ਜਿੱਤਾਂ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਹਲਕਾ ਬਲਾਚੌਰ ਤੋਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਨੇ ਚੋਣਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨਾਂ ਦੱਸਿਆ ਕਿ ਇਨ•ਾਂ ਚੋਣਾਂ ਨੂੰ ਲੈ ਕੇ ਹਲਕਾ ਬਲਾਚੌਰ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਲੋਕ ਮੁੜ ਤੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਲਈ ਉਹ ਹੁਣ ਤੋਂ ਹੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨਣ ਲਈ ਤਿਆਰ ਬਰ ਤਿਆਰ ਹਨ | ਉਨਾਂ ਕਿਹਾ ਕਿ ਹਲਕਾ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ | ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਉਨਾਂ ਵੱਲੋਂ ਖੁਦ ਬਲਾਚੌਰ ਹਲਕੇ ਦੇ ਇਕੱਲੇ- ਇਕੱਲੇ ਪਿੰਡ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ | ਜਿਸ ਤੋਂ ਵੇਖਣ ਨੂੰ ਮਿਲ ਰਿਹਾ ਹੈ ਕਿ ਸਮੁੱਚੇ ਹਲਕਾ ਵਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿੱਤਾਂ ਦਵਾਉਣ ਲਈ ਚੋਣਾਂ ਵਾਲੇ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ |

ਪਿਛਲੀ ਖ਼ਬਰ 27ਵੇਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਬੰਗਾ 'ਚ ਹੋਇਆ ਆਗਾਜ਼ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਬਲਾਚੌਰ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਕੀਤੇ ਗਏ ਅਲਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।